ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਸਤਾਰ੍ਹਵੀਂ ਚਿੱਠੀ ਲਿਖੀ ਹੈ। ਇਸ ਪੱਤਰ ਵਿੱਚ ਉਸ ਨੇ ਆਪਣੇ ਪੈਰੋਕਾਰਾਂ ਨੂੰ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਅਸੀਂ ਜਲਦੀ ਹੀ ਆਪਣੇ ਪੈਰੋਕਾਰਾਂ ਵਿੱਚ ਏਕਤਾ ਦੀ ਮੰਗ ਨੂੰ ਪੂਰਾ ਕਰਨ ਲਈ ਆਵਾਂਗੇ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਕਿਹਾ ਕਿ ਅਸੀਂ ਜਲਦੀ ਹੀ ਤੁਹਾਡੇ ਵਿਚਕਾਰ ਹੋਵਾਂਗੇ। ਦਰਅਸਲ, ਸ਼ਨੀਵਾਰ ਨੂੰ ਸਿਰਸਾ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਨ੍ਹਾਂ ਦੇ 33ਵੇਂ ਗੁਰਗੱਦੀ ‘ਤੇ ਗੱਦੀ ਸੌਂਪਣ ਦੇ ਦਿਨ ਨੂੰ ਮਹਾਉਪਕਾਰੀ ਦਿਵਸ ਵਜੋਂ ਮਨਾਇਆ ਗਿਆ।
ਹਰਿਆਣਾ, ਪੰਜਾਬ ਅਤੇ ਰਾਜਸਥਾਨ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪਹੁੰਚੇ। ਇਸ ਪ੍ਰੋਗਰਾਮ ‘ਚ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਵੀ ਮੌਜੂਦ ਸੀ। ਗੁਰਮੀਤ ਰਾਮ ਰਹੀਮ ਨੇ ਆਪਣੇ ਸਤਾਰਾਂਵੇਂ ਪੱਤਰ ਵਿੱਚ ਇੱਕ ਵਾਰ ਫਿਰ ਦੁਹਰਾਇਆ ਕਿ “ਅਸੀਂ ਗੁਰੂ ਸੀ, ਅਸੀਂ ਗੁਰੂ ਹਾਂ ਅਤੇ ਗੁਰੂ ਹੀ ਰਹਾਂਗੇ”।
ਇਹ ਵੀ ਪੜ੍ਹੋ : ‘ਸਿੰਘਮ ਵਰਗੀਆਂ ਫਿਲਮਾਂ ਖ਼ਤਰਨਾਕ ਸੰਦੇਸ਼ ਦਿੰਦੀਆਂ ਨੇ’- ਜਾਣੋ ਹਾਈਕੋਟ ਦੇ ਜਸਟਿਸ ਨੇ ਕਿਉਂ ਕਹੀ ਇਹ ਗੱਲ
ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਵੱਲੋਂ ਲਿਖੀ ਚਿੱਠੀ ਸਿਰਸਾ ਡੇਰਾ ਸੱਚਾ ਸੌਦਾ ਕੰਪਲੈਕਸ ਵਿੱਚ ਪੜ੍ਹ ਕੇ ਸੁਣਾਈ ਗਈ। ਚਿੱਠੀ ‘ਚ ਗੁਰਮੀਤ ਰਾਮ ਰਹੀਮ ਨੇ ਗੁਰੂ ਗੱਦੀ ਆਪਣੇ ਆਪ ਨੂੰ ਸੌਂਪਣ ਦੀ ਗੱਲ ਕੀਤੀ, ਉਥੇ ਹੀ ਚਿੱਠੀ ‘ਚ ਡੇਰਾ ਮੁਖੀ ਨੇ ਕਿਹਾ ਕਿ ਅਸੀਂ ਇੱਥੇ ਸੀ, ਇੱਥੇ ਹਾਂ ਅਤੇ ਹਮੇਸ਼ਾ ਰਹਾਂਗੇ।
ਦੱਸ ਦੇਈਏ ਕਿ 23 ਸਤੰਬਰ 1990 ਨੂੰ ਡੇਰਾ ਸੱਚਾ ਸੌਦਾ ਦੇ ਤੱਤਕਾਲੀ ਮੁਖੀ ਸ਼ਾਹ ਸਤਿਨਾਮ ਸਿੰਘ ਨੇ ਗੁਰਮੀਤ ਰਾਮ ਰਹੀਮ ਨੂੰ ਗੁਰਗੱਦੀ ਤੇ ਬਿਠਾਇਆ ਸੀ। ਅੱਜ ਉਸ ਦੀ 33ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਸੂਬਿਆਂ ਦੇ ਲੱਖਾਂ ਦੀ ਗਿਣਤੀ ਵਿੱਚ ਪੈਰੋਕਾਰ ਪਹੁੰਚੇ। ਇਸ ਮੌਕੇ ਡੇਰਾ ਮੁਖੀ ਵੱਲੋਂ ਜੇਲ੍ਹ ਵਿੱਚੋਂ ਭੇਜਿਆ ਇਹ ਨਵਾਂ ਪੱਤਰ ਪੜ੍ਹ ਕੇ ਸੁਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: