ਲੁਧਿਆਣਾ : ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ ਮਿਲੀ ਹੈ, ਜਿਸ ਤਹਿਤ ਗਰੁੱਪ-ਬੀ ਦੇ ਮੁਲਾਜ਼ਮਾਂ ਨੂੰ ਸਥਾਨਕ ਪੱਧਰ ‘ਤੇ ਹੀ ਤਨਖ਼ਾਹ ਵਧਾਉਣ ਦੀ ਮਨਜ਼ੂਰੀ ਮਿਲੇਗੀ।
ਇੱਥੇ ਇਹ ਦੱਸ ਦੇਈਏ ਕਿ ਕਿ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਪਿਛਲੇ ਸਾਲ 4 ਅਕਤੂਬਰ ਨੂੰ ਜਾਰੀ ਹੁਕਮਾਂ ਰਾਹੀਂ ਨਗਰ ਨਿਗਮ ਵਿੱਚ ਕੰਮ ਕਰਦੇ ਗਰੁੱਪ ਏ ਅਤੇ ਬੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਜਾਂ ਸਾਲਾਨਾ ਤਰੱਕੀ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਸਰਕਾਰ ਦੇ ਲੈਵਲ ‘ਤੇ ਹੋਣ ਦਾ ਫਰਮਾਨ ਸੁਣਾਇਆ ਗਿਆ ਸੀ। ਇਸ ਫੈਸਲੇ ਦਾ ਮੁਲਾਜ਼ਮ ਯੂਨੀਅਨਾਂ ਵੱਲੋਂਇਹ ਕਹਿ ਕੇ ਵਿਰੋਧ ਕੀਤਾ ਗਿਆ ਸੀ ਕਿ ਪਹਿਲਾਂ ਗਰੁੱਪ-ਬੀ ਦੇ ਮੁਲਾਜ਼ਮ ਦੇ ਏਸੀਪੀ ਸਕੀਮ ਜਾਂ ਐਕਸ ਇੰਡੀਆ ਲੀਵ ਦੇ ਕੇਸ ਸਰਕਾਰ ਦੇ ਲੈਵਲ ‘ਤੇ ਡੀਲ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : ਜਸਪ੍ਰੀਤ ਬੁਮਰਾਹ ਨੇ ਇਕੱਲੇ ਹੀ ਇੰਗਲੈਂਡ ਨੂੰ ਲਾਇਆ ਟਿਕਾਣੇ! ਬਣਾ ਦਿੱਤਾ ਇਹ ਰਿਕਾਰਡ
ਤਨਖ਼ਾਹ ਵਧਾਉਣ ਜਾਂ ਸਾਲਾਨਾ ਤਰੱਕੀਆਂ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਸਰਕਾਰੀ ਪੱਧਰ ‘ਤੇ ਲਏ ਜਾਣ ਤੋਂ ਬਾਅਦ ਮੁਲਾਜ਼ਮਾਂ ਨੂੰ ਚੰਡੀਗੜ੍ਹ ਦਫ਼ਤਰ ਦੇ ਗੇੜੇ ਮਾਰਨ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਲਿਆ ਹੈ, ਜਿਸ ਮੁਤਾਬਕ ਹੁਣ ਸਿਰਫ਼ ਗਰੁੱਪ-ਏ ਗਰੁੱਪ-ਬੀ ਦੇ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਜਾਂ ਸਾਲਾਨਾ ਤਰੱਕੀ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਸਰਕਾਰੀ ਪੱਧਰ ‘ਤੇ ਲਿਆ ਜਾਵੇਗਾ, ਜਦੋਂਕਿ ਗਰੁੱਪ-ਬੀ ਦੇ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਦੀ ਪ੍ਰਵਾਨਗੀ ਪਹਿਲਾਂ ਵਾਂਗ ਕਮਿਸ਼ਨਰ ਵੱਲੋਂ ਦਿੱਤੀ ਜਾਵੇਗੀ। ਇਸ ਸਬੰਧੀ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਾਜ਼ਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –