New order issued by District : ਪੰਜਾਬ ਸਰਕਾਰ ਵੱਲੋਂ ਮਿਤੀ 5 ਮਾਰਚ 2020 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਕੋਰੋਨਾ ਵਾਇਰਸ ਨੂੰ ਐਪੀਡੈਮਿਕ ਡਿਸੀਜ਼ਜ਼ ਐਕਟ 1897 ਤਹਿਤ ਪੰਜਾਬ ਰਾਜ ਵਿਚ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ। ਆਮ ਜਨਤਾ ਨੂੰ ਕੋਵਿਡ-19 (ਕੋਰੋਨਾ ਵਾਇਰਸ) ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲ੍ਹੇ ਵਿਚ ਮਿਤੀ 23 ਮਾਰਚ 2020 ਤੋਂ ਜ਼ਿਲੇ ਵਿਚ ਕਰਫਿਊੂ ਲਗਾਇਆ ਗਿਆ ਹੈ, ਜਿਸ ਵਿਚ ਸਮੇਂ-ਸਮੇਂ ’ਤੇ ਵਾਧਾ ਗਿਆ ਗਿਆ ਅਤੇ ਹੁਣ ਇਸ ਦੀ ਮਿਆਦ 17 ਮਈ 2020 ਤੱਕ ਹੈ।
ਸਿਰਫ ਕਰਿਆਨਾ (ਗਰੋਸਰੀ), ਕੈਮਿਸਟ ਸਟੋਰ, ਬੇਕਰੀ, ਡੇਅਰੀ, ਮੀਟ ਅਤੇ ਪੋਲਟਰੀ ਦੀਆਂ ਦੁਕਾਨਾਂ ਹਰ ਐਤਵਾਰ ਨੂੰ ਵੀ ਸਵੇਰੇ 7 ਵਜੇ ਤੋਂ 11 ਵਜੇ ਤੱਕ ਖੁੱਲਣਗੀਆਂ। ਇਸ ਤੋਂ ਇਲਾਵਾ ਐਤਵਾਰ ਨੂੰ ਬਾਕੀ ਦੁਕਾਨਾਂ ਬੰਦ ਰਹਿਣਗੀਆਂ। ਉਪਰੋਕਤ ਤੋਂ ਇਲਾਵਾ ਮਿਤੀ 1 ਮਈ 2020, 7 ਮਈ 2020 ਅਤੇ 8 ਮਈ 2020 ਨੂੰ ਜਾਰੀ ਕੀਤੇ ਗਏ ਹੁਕਮ ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਪਹਿਲਾਂ ਦੀ ਤਰ੍ਹਾਂ ਲਾਗੂ ਰਹਿਣਗੇ।
ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਿਹਤ ਅਥਾਰਟੀਆਂ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਸਾਫ਼-ਸਫ਼ਾਈ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ।
ਕੋਵਿਡ-19 ਦੇ ਫੈਲਣ ਤੋਂ ਰੋਕਣ ਲਈ ਪੰਜਾਬ ਅੰਦਰ ਹਰੇਕ ਵਿਅਕਤੀ ਦੇ ਮੂੰਹ ’ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸ ਲਈ ਹਰੇਕ ਦੁਕਾਨਦਾਰ/ਅਦਾਰਾ ਇਹ ਯਕੀਨੀ ਬਣਾਏਗਾ ਕਿ ਉਸ ਨੇ ਆਪ, ਦੁਕਾਨ ਦੇ ਅੰਦਰ ਕੰਮ ਕਰਨ ਵਾਲੇ ਅਤੇ ਆਉਣ ਵਾਲੇ ਹਰੇਕ ਵਿਅਕਤੀ ਨੇ ਮਾਸਕ ਜ਼ਰੂਰ ਲਗਾਇਆ ਹੋਵੇ ਅਤੇ ਜਿਸ ਵਿਅਕਤੀ ਨੇ ਮਾਸਕ ਨਾ ਪਾਇਆ ਹੋਵੇ, ਉਸ ਨੂੰ ਸੌਦਾ ਨਹੀਂ ਦਿੱਤਾ ਜਾਵੇਗਾ। ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਨੂੰ ਸਮੇਂ-ਸਮੇਂ ’ਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸੈਨੀਟਾਈਜ਼ ਕੀਤਾ ਜਾਵੇਗਾ। ਦੁਕਾਨ ਦੇ ਅੰਦਰ ਡਿਸਪਲੇਅ ਕੀਤੀਆਂ ਗਈਆਂ ਚੀਜ਼ਾਂ ਨੂੰ ਖ਼ਰੀਦਦਾਰ ਵੱਲੋਂ ਛੂਹਿਆ ਨਹੀਂ ਜਾਵੇਗਾ। ਦੁਕਾਨਦਾਰ ਇਹ ਯਕੀਨੀ ਬਣਾਏਗਾ ਕਿ ਡਿਸਪਲੇਅ ਕੀਤੀਆਂ ਆਈਟਮਾਂ ਖ਼ਰੀਦਦਾਰ ਨੂੰ ਕਾਊਂਟਰ ਤੋਂ ਹੀ ਦੇਵੇਗਾ ਅਤੇ ਖ਼ਰੀਦ ਕੀਤੀਆਂ ਗਈਆਂ ਚੀਜ਼ਾਂ/ਆਈਟਮਾਂ ਦੀ ਅਦਾਇਗੀ ਡਿਜੀਟਲੀ ਕਰਨ ਨੂੰ ਪਹਿਲ ਦੇਵੇਗਾ ਤੇ ਹਰੇਕ ਵਿਅਕਤੀ ਨੂੰ ਨਵੇਂ ਜਾਰੀ ਹੁਕਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।