ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਲੋਕਾਂ ਲਈ ਲਗਾਤਾਰ ਵਿਕਾਸ ਕਾਰਜ ਕਰਵਾਉਣ ਵਿੱਚ ਲੱਗੀ ਹੋਈ ਹੈ। ਪੰਜਾਬ ‘ਚ ਵਿਆਹ ਕਰਵਾਉਣ ਜਾ ਰਹੇ ਲੋਕਾਂ ਲਈ ਅਹਿਮ ਖਬਰ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿੱਚ ਅੰਤਰਜਾਤੀ ਵਿਆਹ ਸਕੀਮ ਤਹਿਤ ਅਪਲਾਈ ਕਰਨ ਵਾਲੇ ਜੋੜਿਆਂ ਨੂੰ 2.5 ਲੱਖ ਰੁਪਏ ਦਿੱਤੇ ਜਾਣਗੇ। ਹੁਣ ਬਿਨੈਕਾਰਾਂ ਨੂੰ ਭੁਗਤਾਨ ਕਰਨ ਲਈ ਡਾਕਖਾਨੇ ਨਹੀਂ ਜਾਣਾ ਪਵੇਗਾ ਕਿਉਂਕਿ ਇਹ ਸਹੂਲਤ ਹੁਣ ਆਨਲਾਈਨ ਉਪਲਬਧ ਹੋਵੇਗੀ।
ਕੇਂਦਰ ਸਰਕਾਰ ਵੱਲੋਂ 2017 ਵਿੱਚ ਇਹ ਰਾਸ਼ੀ 50 ਹਜ਼ਾਰ ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਸੀ ਪਰ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੋਜਨਾ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਸਾਂਝੀ ਕੀਤੀ ਜਾਂਦੀ ਹੈ ਪਰ 2021 ਵਿੱਚ ਪੰਜਾਬ ਸਰਕਾਰ ਨੂੰ ਇਸ ਸਕੀਮ ਵਿੱਚ ਕੇਂਦਰ ਤੋਂ ਕੋਈ ਫੰਡ ਨਹੀਂ ਮਿਲਿਆ। ਇਸ ਕਾਰਨ ਇਹ ਯੋਜਨਾ ਪੂਰੀ ਨਹੀਂ ਹੋ ਸਕੀ। ਰਾਜ ਵਿੱਚ 2018-19 ਤੱਕ ਅਜੇ ਵੀ ਬਹੁਤ ਸਾਰੀਆਂ ਅਰਜ਼ੀਆਂ ਹਨ। ਹਰ ਸਾਲ ਵੱਖ-ਵੱਖ ਜ਼ਿਲ੍ਹਿਆਂ ਤੋਂ 500 ਦੇ ਕਰੀਬ ਨਵੀਆਂ ਦਰਖਾਸਤਾਂ ਆਈਆਂ ਹਨ ਪਰ ਪੈਸੇ ਨਾ ਮਿਲਣ ਕਾਰਨ ਬਿਨੈਕਾਰਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ।
ਇਹ ਵੀ ਪੜ੍ਹੋ : ‘ਵਿਆਹੇ ਬੰਦੇ ਦਾ ਰਜ਼ਾਮੰਦੀ ਨਾਲ ਸਬੰਧ ‘ਚ ਰਹਿਣਾ ਦੂਜੇ ਵਿਆਹ ਵਾਂਗ’, ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤੀ ਨਾਂਹ
ਪੰਜਾਬ ਵਿੱਚ ਅੰਤਰਜਾਤੀ ਵਿਆਹ ਸਕੀਮ 1986-87 ਵਿੱਚ ਸ਼ੁਰੂ ਹੋਈ ਸੀ। ਇਸ ਦੌਰਾਨ ਵਿਆਹੁਤਾ ਜੋੜੇ ਨੂੰ ਸਿਰਫ਼ 15 ਹਜ਼ਾਰ ਰੁਪਏ ਹੀ ਮਿਲਦੇ ਸਨ। ਇਸ ਤੋਂ ਬਾਅਦ 2004 ਵਿੱਚ ਇਹ ਰਕਮ ਵਧਾ ਕੇ 50 ਹਜ਼ਾਰ ਰੁਪਏ ਕਰ ਦਿੱਤੀ ਗਈ। ਇਸ ਦੌਰਾਨ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਬਿਨੈਕਾਰ ਨੂੰ ਪੇਮੈਂਟ ਲਈ ਡਾਕਖਾਨੇ ਜਾਣਾ ਪੈਂਦਾ ਸੀ ਪਰ ਹੁਣ ਆਨਲਾਈਨ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਬਕਾਇਆ ਸਾਰੀਆਂ ਅਰਜ਼ੀਆਂ ਜਨਵਰੀ 2025 ਤੱਕ ਬੰਦ ਕਰ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: