ਮੋਹਾਲੀ ‘ਚ ਹਲਕਾ ਆਨੰਦਪੁਰ ਸਾਹਿਬ ਦੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਤੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕੁੜੀ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ‘ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਇਸ ਮਾਮਲੇ ‘ਚ ਮ੍ਰਿਤਕ ਮਿਸ਼ਟੀ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ ਪਿਛਲੇ ਮਹੀਨੇ 22 ਅਪ੍ਰੈਲ ਨੂੰ ਭਾਗੂ ਮਾਜਰਾ ਦੇ ਰਹਿਣ ਵਾਲੇ ਦੀਪਕ ਪੁੱਤਰ ਕੇਸ਼ਵ ਨਾਲ ਕੀਤਾ ਸੀ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੇ ਸਨ। ਉਨ੍ਹਾਂ ਵੱਲੋਂ ਸਿਆਸੀ ਸਲੂਕ ਹੋਣ ਕਾਰਨ ਪਰਿਵਾਰ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਕਿਰਨ ਦੇਵੀ ਨੇ ਦੱਸਿਆ ਕਿ ਕੱਲ੍ਹ ਸ਼ਾਮ ਉਹ ਆਪਣੀ ਲੜਕੀ ਨੂੰ ਮਿਲਣ ਗਈ ਸੀ। ਉਸ ਦੀ ਸੱਸ ਕਿਰਨ ਜੈਨ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੀ ਹੈ। ਉਸ ਵੱਲੋਂ ਵਾਰ-ਵਾਰ ਉਸ ਦੇ ਪਰਿਵਾਰ ਨੂੰ ਤਬਾਹ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਦੋਂ ਉਹ ਉਸ ਨੂੰ ਮਿਲਣ ਗਈ ਤਾਂ ਉਸ ਨੇ ਉਸ ਨੂੰ ਇਕੱਲੇ ਨਾ ਮਿਲਣ ਦਿੱਤਾ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੇ ਸਨ। ਪਰ ਉਸ ਕੋਲ ਪੈਸੇ ਨਹੀਂ ਸਨ। ਇਸ ਲਈ ਉਹ ਆਪਣੀ ਧੀ ਦੇ ਸਹੁਰਿਆਂ ਨੂੰ ਪੈਸੇ ਨਹੀਂ ਦੇ ਸਕੀ, ਜਿਸ ਕਾਰਨ ਹੁਣ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਦੇ ਸਮਰਥਨ ‘ਚ ਪਾਕਿਸਤਾਨੀ ਨੇਤਾ ਨੇ ਕੀਤਾ ਟਵੀਟ, ਦਿੱਲੀ CM ਨੇ ਲਾ ‘ਤੀ ਕਲਾਸ
ਮ੍ਰਿਤਕ ਔਰਤ ਦੀ ਮਾਂ ਕਿਰਨ ਦੇਵੀ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਖੁਦਕੁਸ਼ੀ ਨਹੀਂ ਕੀਤੀ ਹੈ। ਇਹ ਉ ਦੇ ਸਹੁਰਿਆਂ ਵੱਲੋਂ ਮਾਰਿਆ ਗਿਆ ਹੈ। ਦੂਜੇ ਪਾਸੇ ਜਦੋਂ ਪੁਲਸ ਮੌਕੇ ‘ਤੇ ਜਾਂਚ ਕਰਨ ਲਈ ਉਸ ਦੇ ਘਰ ਪਹੁੰਚੀ ਤਾਂ ਘਰ ਨੂੰ ਤਾਲਾ ਲੱਗਾ ਹੋਇਆ ਮਿਲਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਹਸਪਤਾਲ ‘ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ। ਪਰਿਵਾਰ ਵੱਲੋਂ ਲਾਏ ਦੋਸ਼ਾਂ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: