Newzealand Coronavirus Update: ਗਲੋਬਲ ਪੱਧਰ ਤੇ ਫੈਲੀ ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਦਾ ਹਾਲੇ ਤੱਕ ਕੋਈ ਇਲਾਜ ਨਹੀਂ ਮਿਲ ਪਾਇਆ ਹੈ । ਇਹ ਵਾਇਰਸ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਰਿਹਾ ਹੈ । ਦੁਨੀਆ ਭਰ ਵਿਚ ਇਸ ਵਾਇਰਸ ਨਾਲ ਪੀੜਤਾਂ ਦੀ ਗਿਣਤੀ 35 ਲੱਖ 66 ਹਜ਼ਾਰ ਤੋਂ ਵਧੇਰੇ ਹੋ ਚੁੱਕੀ ਹੈ, ਜਦਕਿ 2 ਲੱਖ 48 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ । ਰਾਹਤ ਦੀ ਗੱਲ ਇਹ ਹੈ ਕਿ 11 ਲੱਖ 54 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ । ਉੱਥੇ ਹੀ ਨਿਊਜ਼ੀਲੈਂਡ ਵਿੱਚ ਇਸ ਬਿਮਾਰੀ ਦਾ ਕਹਿਰ ਹੁਣ ਘੱਟਦਾ ਹੋਇਆ ਦਿਖਾਈ ਦੇ ਰਿਹਾ ਹੈ । ਇਸ ਸਬੰਧੀ ਡਾਇਰੈਕਟਰ ਜਨਰਲ ਆਫ ਹੈਲਥ ਡਾਕਟਰ ਐਸ਼ਲੀ ਬਲ਼ੂਮਫਿਲਡ ਵਲੋਂ ਕੋਰੋਨਾ ਵਾਇਰਸ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਅੱਜ ਕੋਰੋਨਾ ਦੇ ਨਿਊਜੀਲ਼ੈਂਡ ਵਿੱਚ 0 ਕੇਸ ਸਾਹਮਣੇ ਆਏ ਹਨ, ਉਨ੍ਹਾਂ ਦੱਸਿਆ ਕਿ ਭਾਂਵੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਨਵੇਂ ਕੇਸਾਂ ਦੀ ਗਿਣਤੀ ਘੱਟ ਰਹੀ ਹੈ, ਪਰ ਅਜੇ ਵੀ ਨਿਊਜੀਲੈਂਡ ਵਾਸੀਆਂ ਨੂੰ ਬੇਨਤੀ ਹੈ ਕਿ ਉਹ ਕੋਈ ਵੀ ਗਲਤੀ ਨਾ ਕਰਨ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਲੈਵਲ 3 ਅਗਲੇ ਸੋਮਵਾਰ ਤੱਕ ਜਾਰੀ ਰਹੇਗਾ ਅਤੇ ਸਰਕਾਰ ਕੈਬਿਨੇਟ ਮੀਟਿੰਗ ਵਿੱਚ ਫੈਸਲਾ ਕਰੇਗੀ ਕਿ ਇਸਦਾ ਪੱਧਰ ਘਟਾਉਣਾ ਹੈ ਜਾਂ ਨਹੀਂ।
Home ਖ਼ਬਰਾਂ ਕੋਰੋਨਾਵਾਇਰਸ ਨਿਊਜੀਲੈਂਡ ‘ਚ ਘਟਿਆ Corona ਦਾ ਕਹਿਰ ! ਲਗਾਤਾਰ ਦੂਜੇ ਦਿਨ ਵੀ ਕੋਈ ਨਵਾਂ ਕੇਸ ਨਹੀਂ ਆਇਆ ਸਾਹਮਣੇ
ਨਿਊਜੀਲੈਂਡ ‘ਚ ਘਟਿਆ Corona ਦਾ ਕਹਿਰ ! ਲਗਾਤਾਰ ਦੂਜੇ ਦਿਨ ਵੀ ਕੋਈ ਨਵਾਂ ਕੇਸ ਨਹੀਂ ਆਇਆ ਸਾਹਮਣੇ
May 05, 2020 11:34 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .