ਇੰਡੀਅਨ ਨੈਸ਼ਨਲ ਕਾਂਗਰਸ (INC) ਦੀ ਚੋਣ ਕਮੇਟੀ ਦੀ ਮੀਟਿੰਗ ਐਤਵਾਰ ਸਵੇਰੇ ਦਿੱਲੀ ਵਿੱਚ ਹੋਈ, ਜਿਸ ਵਿਚ ਪੰਜਾਬ ਦੀਆਂ ਬਾਕੀ 7 ਸੀਟਾਂ ‘ਤੇ ਚਰਚਾ ਕੀਤੀ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਕੁਝ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ, ਜਿਨ੍ਹਾਂ ਦੀ ਸੂਚੀ ਅੱਜ ਸ਼ਾਮ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ।
ਐਤਵਾਰ ਸਵੇਰੇ ਦਿੱਲੀ ‘ਚ ਸ਼ੁਰੂ ਹੋਈ ਬੈਠਕ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੋਨੀਆ ਗਾਂਧੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ, ਜਿਨ੍ਹਾਂ ਨੇ ਕਾਂਗਰਸ ਪ੍ਰਧਾਨ ਅਤੇ ਸੋਨੀਆ ਗਾਂਧੀ ਦੇ ਸਾਹਮਣੇ ਪੰਜਾਬ ਦੀਆਂ 7 ਸੀਟਾਂ ਬਾਰੇ ਪ੍ਰੈਜ਼ੈਂਟੇਸ਼ਨ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਭਰੋਸੇਮੰਦ ਉਮੀਦਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਭੇਜਣ ਤੋਂ ਬਾਅਦ ਹੁਣ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਅੰਬਿਕਾ ਸੋਨੀ ਦੇ ਦੋ ਨਾਵਾਂ ਦੀ ਚਰਚਾ ਹੋ ਗਈ ਹੈ। ਜਦਕਿ ਲੁਧਿਆਣਾ ਤੋਂ ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਮੰਨੀ ਗਈ।
ਇਸ ਤੋਂ ਇਲਾਵਾ ਹਾਈਕਮਾਂਡ ਨੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਨਾਂ ‘ਤੇ ਤਸੱਲੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਫ਼ਿਰੋਜ਼ਪੁਰ ਤੋਂ ਚੋਣ ਲੜਨ ਬਾਰੇ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ : ਬਲਰਾਜ ਪੰਵਾਰ ਦਾ ਸ਼ਾਨਦਾਰ ਪ੍ਰਦਰਸ਼ਨ, ਰੋਇੰਗ ‘ਚ ਜਿੱਤਿਆ ਭਾਰਤ ਦਾ ਪਹਿਲਾ ਪੈਰਿਸ ਓਲੰਪਿਕ ਕੋਟਾ
ਹੁਣ ਤੱਕ ਕਾਂਗਰਸ ਨੇ ਪੰਜਾਬ ਦੀਆਂ 6 ਸੀਟਾਂ ‘ਤੇ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੂੰ 2 ਸਾਬਕਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਦੁਹਰਾਈਆਂ ਗਈਆਂ ਹਨ। ਇਨ੍ਹਾਂ ਤੋਂ ਇਲਾਵਾ ਬਠਿੰਡਾ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਪਰਤੇ ਜੀਤ ਮੋਹਿੰਦਰ ਸਿੱਧੂ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: