ਬੀਤੀ ਰਾਤ ਪੰਜਾਬ ਦੇ ਮੁਕਤਸਰ ਦੇ ਹਲਕਾ ਗਿੱਦੜਬਾਹਾ ਵਿੱਚ ਇੱਕ ਨਿਹੰਗ ਨੂੰ ਅਣਪਛਾਤੇ ਲੋਕਾਂ ਨੇ ਡੰਡੇ ਨਾਲ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਨੇ ਗਿੱਦੜਬਾਹਾ ਦੇ ਮਲੋਟ ਰੋਡ ‘ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਲੰਗਰ ਛਕਵਾਉਂਦਾ ਸੀ।
ਬੀਤੀ ਰਾਤ ਜਦੋਂ ਦੋ ਅਣਪਛਾਤੇ ਵਿਅਕਤੀ ਆਏ ਤਾਂ ਉਕਤ ਨਿਹੰਗ ਨੇ ਉਨ੍ਹਾਂ ਨੂੰ ਲੰਗਰ ਛਕਣ ਲਈ ਕਿਹਾ ਪਰ ਉਕਤ ਅਣਪਛਾਤੇ ਵਿਅਕਤੀਆਂ ਨੇ ਲੰਗਰ ਛਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ ‘ਚੋਂ ਬਾਹਰ ਆਇਆ ਤਾਂ ਉਕਤ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਨਿਹੰਗ ਸਿੰਘ ਦਾ ਕਤਲ ਕਰਨ ਤੋਂ ਪਹਿਲਾਂ ਆਪਣੀ ਪਤਨੀ ਨੂੰ ਉਸ ਦੇ ਘਰ ਛੱਡ ਗਿਆ।
ਇਹ ਵੀ ਪੜ੍ਹੋ : ‘POCSO ਐਕਟ ਦੇ ਦੋਸ਼ੀ ਨੂੰ ਬਚਾਅ ਲਈ ਪੀੜਤ ਦੀ ਆਧਾਰ ਜਾਣਕਾਰੀ ਵਰਤਣ ਦਾ ਹੱਕ’- ਹਾਈਕੋਰਟ ਦਾ ਹੁਕਮ
ਮ੍ਰਿਤਕ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚ ਇੱਕ ਲੜਕਾ ਸਤਨਾਮ 5 ਸਾਲ, ਏਕਮ 2 ਸਾਲ ਅਤੇ ਇੱਕ ਬੇਟੀ ਧਨਵੀਰ ਕੌਰ ਜੋ ਮਹਿਜ਼ ਤਿੰਨ ਮਹੀਨੇ ਦੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”