ਕੇਰਲ ਦੇ ਕੋਝੀਕੋਡ ਵਿੱਚ ਸ਼ੁੱਕਰਵਾਰ ਨੂੰ ਨਿਪਾਹ ਵਾਇਰਸ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਸ ਤਰ੍ਹਾਂ ਇਸ ਘਾਤਕ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 6 ਹੋ ਗਈ ਹੈ। ਇਸ ਵਾਇਰਸ ਕਾਰਨ ਹੁਣ ਤੱਕ ਦੋ ਲੋਕਾਂ ਦੀ ਜਾਨ ਜਾ ਚੁੱਕੀ ਹੈ। ਕੇਰਲ ਨਿਪਾਹ ਵਾਇਰਸ ਦੇ ਵੱਧ ਰਹੇ ਮਾਮਲਿਆਂ ਨਾਲ ਲੜ ਰਿਹਾ ਹੈ।
ਦਿਮਾਗ ਨੂੰ ਨੁਕਸਾਨ ਪਹੁੰਚਾਉਣ ਵਾਲਾ ਇਹ ਵਾਇਰਸ ਸੰਕਰਮਿਤ ਚਮਗਿੱਦੜਾਂ, ਸੂਰਾਂ ਅਤੇ ਮਨੁੱਖਾਂ ਦੇ ਸਰੀਰ ਦੇ ਤਰਲ ਪਦਾਰਥਾਂ ਦੇ ਸੰਪਰਕ ਰਾਹੀਂ ਫੈਲਦਾ ਹੈ। ਨਿਪਾਹ ਪਹਿਲੀ ਵਾਰ ਕੇਰਲ ਵਿੱਚ 2018 ਵਿੱਚ ਦਿਖਾਈ ਦਿੱਤੀ। ਸਥਿਤੀ ਨੂੰ ਦੇਖਦੇ ਹੋਏ ਕੇਰਲ ਸਰਕਾਰ ਪੂਰੀ ਤਰ੍ਹਾਂ ਅਲਰਟ ਮੋਡ ‘ਚ ਹੈ। ਸੰਕਰਮਿਤ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਕੇਰਲ ਦੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਉਸ ਨੇ ਕੁੱਲ 1080 ਲੋਕਾਂ ਦੀ ਪਛਾਣ ਕੀਤੀ ਹੈ ਜੋ ਸੰਕਰਮਿਤ ਲੋਕਾਂ ਦੇ ਸਿੱਧੇ ਸੰਪਰਕ ਵਿੱਚ ਆਏ ਹਨ। ਇਨ੍ਹਾਂ ਸਾਰੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਕੋਝੀਕੋਡ ਵਿੱਚ ਸਕੂਲ ਅਤੇ ਕਾਲਜ ਸਮੇਤ ਸਾਰੇ ਵਿਦਿਅਕ ਅਦਾਰੇ ਇੱਕ ਹਫ਼ਤੇ ਲਈ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਸਰਕਾਰ ਨੇ ਵੀ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਪਾਸਿਓਂ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਨਿਪਾਹ ਵਾਇਰਸ ਦੇ ਇਲਾਜ ਲਈ ਆਸਟ੍ਰੇਲੀਆ ਤੋਂ 20 ਮੋਨੋਕਲੋਨਲ ਐਂਟੀਬਾਡੀਜ਼ ਖਰੀਦੇਗੀ। ਆਓ ਜਾਣਦੇ ਹਾਂ ਨਿਪਾਹ ‘ਤੇ ਹੁਣ ਤੱਕ ਦੇ ਅਪਡੇਟਸ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ICMR ਦੇ ਡੀਜੀ ਰਾਜੀਵ ਬਹਿਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਸਟ੍ਰੇਲੀਆ ਤੋਂ ਖਰੀਦੀਆਂ ਜਾ ਰਹੀਆਂ ਦਵਾਈਆਂ ਇਨਫੈਕਸ਼ਨ ਦੇ ਸ਼ੁਰੂਆਤੀ ਪੜਾਅ ‘ਚ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਅਨੁਸਾਰ ਭਾਰਤ ਵਿੱਚ ਅਜੇ ਤੱਕ ਕਿਸੇ ਨੂੰ ਦਵਾਈ ਨਹੀਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਪਾਹ ਨਾਲ ਸੰਕਰਮਿਤ ਹੋਣ ‘ਤੇ ਮੌਤ ਦਰ ਬਹੁਤ ਜ਼ਿਆਦਾ ਹੁੰਦੀ ਹੈ। ਨਿਪਾਹ ਬਿਮਾਰੀ ਦੀ ਮੌਤ ਦਰ 40 ਤੋਂ 70 ਪ੍ਰਤੀਸ਼ਤ ਦੇ ਵਿਚਕਾਰ ਹੈ, ਜਦੋਂ ਕਿ ਕੋਵਿਡ ਦੀ ਮੌਤ ਦਰ 2 ਤੋਂ 3 ਪ੍ਰਤੀਸ਼ਤ ਸੀ। ਉਨ੍ਹਾਂ ਦੱਸਿਆ ਕਿ ਆਈ.ਐਮ.ਸੀ.ਆਰ ਇਸ ਬਿਮਾਰੀ ਦੇ ਵਿਰੁੱਧ ਇੱਕ ਟੀਕਾ ਤਿਆਰ ਕਰਨ ਲਈ ਕੰਮ ਸ਼ੁਰੂ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ। ਕੇਰਲ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਰਾਜ ਸਰਕਾਰ ਨੂੰ ਕਿਹਾ ਕਿ ਉਹ ਨਿਪਾਹ ਵਾਇਰਸ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਾਰ ਮਹੀਨਾਵਾਰ ਪੂਜਾ ਲਈ ਖੁੱਲ੍ਹਣ ਤੋਂ ਬਾਅਦ ਸਬਰੀਮਾਲਾ ਦੀ ਤੀਰਥ ਯਾਤਰਾ ਲਈ ਦਿਸ਼ਾ-ਨਿਰਦੇਸ਼ ਜਾਰੀ ਕਰੇ। ਸਾਵਧਾਨੀ ਦੇ ਤੌਰ ‘ਤੇ ਕੋਝੀਕੋਡ ਦੇ ਸਕੂਲਾਂ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰੇ ਐਤਵਾਰ ਤੱਕ ਬੰਦ ਕਰ ਦਿੱਤੇ ਗਏ ਹਨ। ਵਿਦਿਅਕ ਸੰਸਥਾਵਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਲੈ ਸਕਦੇ ਹਨ।