ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੇ ਪ੍ਰੋਗਰਾਮ ਤੈਅ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 22 ਮਈ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਜਨ ਸਭਾ ਦਾ ਆਯੋਜਨ ਕੀਤਾ ਗਿਆ ਹੈ।
ਹਾਲਾਂਕਿ ਇਸ ਦੇ ਲਈ ਜਗ੍ਹਾ ਅਤੇ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ। ਪਰ ਇਸ ਦੀ ਤਰੀਕ ਤੈਅ ਹੋ ਗਈ ਹੈ। ਭਾਜਪਾ ਸੂਤਰਾਂ ਦੀ ਮੰਨੀਏ ਤਾਂ ਇਹ ਪ੍ਰੋਗਰਾਮ ਸ਼ਹਿਰ ਦੇ ਅੰਦਰ ਹੀ ਆਯੋਜਿਤ ਕੀਤਾ ਜਾਵੇਗਾ, ਕਿਉਂਕਿ ਨਿਤਿਨ ਗਡਕਰੀ ਦੀ ਸ਼ਹਿਰ ਦੇ ਵੋਟਰਾਂ ‘ਤੇ ਪਕੜ ਦੱਸੀ ਜਾਂਦੀ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਭਾਜਪਾ ਉਮੀਦਵਾਰ ਸੰਜੇ ਟੰਡਨ ਲਈ ਵੋਟਾਂ ਮੰਗਣ ਸੋਮਵਾਰ ਨੂੰ ਚੰਡੀਗੜ੍ਹ ਆ ਰਹੇ ਹਨ। ਪਰ ਭਾਜਪਾ ਨੇ ਇਹ ਪ੍ਰੋਗਰਾਮ ਪੇਂਡੂ ਖੇਤਰਾਂ ਵਿੱਚ ਰੱਖਿਆ ਹੈ। ਚੰਡੀਗੜ੍ਹ ਦੇ ਪਿੰਡ ਮਲੋਆ ਵਿੱਚ ਉਨ੍ਹਾਂ ਦਾ ਪ੍ਰੋਗਰਾਮ ਤੈਅ ਹੋ ਗਿਆ ਹੈ। ਕਿਉਂਕਿ ਇਸ ਖੇਤਰ ਵਿੱਚ ਪਰਵਾਸੀ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ। ਇੱਥੇ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੱਡੀ ਗਿਣਤੀ ਵਿੱਚ ਲੋਕ ਰਹਿੰਦੇ ਹਨ।
ਇਹ ਵੀ ਪੜ੍ਹੋ : T20 ਵਰਲਡ ਕੱਪ ‘ਚ ਭਾਰਤ-ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਕਦੋਂ ਤੇ ਕਿੱਥੇ ਵੇਖੀਏ ਮਹਾਮੁਕਾਬਲਾ
ਭਾਰਤੀ ਜਨਤਾ ਪਾਰਟੀ ਦੀ ਤਰਫ਼ੋਂ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨ ਸਭਾ ਵੀ ਰੱਖੀ ਗਈ ਹੈ। ਪਰ ਉਹ 25 ਮਈ ਨੂੰ ਛੇਵੇਂ ਪੜਾਅ ਦੀ ਵੋਟਿੰਗ ਹੋਣ ਤੋਂ ਬਾਅਦ ਹੀ ਚੰਡੀਗੜ੍ਹ ਵਿੱਚ ਜਨਤਕ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਪ੍ਰਵਾਸੀ ਵੋਟਾਂ ਨੂੰ ਲੁਭਾਉਣ ਲਈ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦਾ ਵੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: