ਸਿੱਖਿਆ ਹਰ ਮਨੁੱਖ ਦਾ ਬੁਨਿਆਦੀ ਅਧਿਕਾਰ ਹੈ, ਪਰ ਅੱਜ ਦੇ ਸਮੇਂ ਵਿੱਚ ਹਰ ਮਾਪੇ ਆਪਣੇ ਬੱਚੇ ਨੂੰ ਚੰਗੀ ਸਿੱਖਿਆ ਪ੍ਰਦਾਨ ਨਹੀਂ ਕਰਾ ਸਕਦੇ। ਆਰਥਿਕ ਤੌਰ ‘ਤੇ ਮਜ਼ਬੂਤ ਲੋਕ ਸਿੱਖਿਆ ਪ੍ਰਾਪਤ ਕਰਕੇ ਅੱਗੇ ਵਧਦੇ ਹਨ ਅਤੇ ਗਰੀਬ ਲੋਕ ਪਛੜ ਜਾਂਦੇ ਹਨ। ਜਿੱਥੇ ਇੱਕ ਪਾਸੇ ਸਮੇਂ ਦੇ ਨਾਲ ਸਿੱਖਿਆ ਮਹਿੰਗੀ ਹੁੰਦੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਕੁਝ ਅਜਿਹੇ ਸਕੂਲ ਵੀ ਹਨ, ਜੋ ਬੱਚਿਆਂ ਦੀ ਸਿੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਆਰਥਿਕ ਪੱਖੋਂ ਕਮਜ਼ੋਰ ਬੱਚੇ ਵੀ ਚੰਗੀ ਸਿੱਖਿਆ ਅਤੇ ਤਰੱਕੀ ਦੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲ ਸਕਣ।
ਦਰਅਸਲ, ਅੱਜਕਲ੍ਹ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਖਾਸ ਸਕੂਲ ਬਾਰੇ ਜਾਣਕਾਰੀ ਦਿੱਤੀ ਗਈ ਹੈ। ਅੱਜਕਲ੍ਹ ਅਸਾਮ ਦਾ ਇੱਕ ਸਕੂਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜੋ ਆਪਣੇ ਵਿਦਿਆਰਥੀਆਂ ਤੋਂ ਪੈਸੇ ਨਹੀਂ ਸਗੋਂ ਪਲਾਸਟਿਕ ਦੀਆਂ ਬੋਤਲਾਂ ਦੇ ਰੂਪ ਵਿੱਚ ਫੀਸ ਲੈਂਦਾ ਹੈ।
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਗੁਹਾਟੀ ਦੇ ਇੱਕ ਸਕੂਲ ਨੇ ਕਈ ਮੀਲ ਪੱਥਰ ਸਥਾਪਿਤ ਕੀਤੇ ਹਨ। ਹੁਣ ਇਹ ਸਕੂਲ ਦੂਜੇ ਰਾਜਾਂ ਲਈ ਰੋਲ ਮਾਡਲ ਬਣ ਕੇ ਉਭਰ ਰਿਹਾ ਹੈ। ਦਰਅਸਲ, ਇਸ ਸਕੂਲ ਵਿੱਚ ਬੱਚਿਆਂ ਨੂੰ ਫੀਸਾਂ ਵਜੋਂ ਪੈਸੇ ਨਹੀਂ ਜਮ੍ਹਾ ਕਰਵਾਉਣੇ ਪੈਂਦੇ ਹਨ, ਸਗੋਂ ਸਿਰਫ਼ ਪਲਾਸਟਿਕ ਦੀਆਂ ਬੋਤਲਾਂ ਇਕੱਠੀਆਂ ਕਰਕੇ ਦੇਣੀਆਂ ਹੁੰਦੀਆਂ ਹਨ। ਇੰਨਾ ਹੀ ਨਹੀਂ ਇੱਥੇ ਵਿਦਿਆਰਥੀ ਨਾ ਸਿਰਫ਼ ਪੜ੍ਹਦੇ ਹਨ ਬਲਕਿ ਇਹ ਬੱਚੇ ਪੜ੍ਹਾਈ ਦੇ ਨਾਲ-ਨਾਲ ਪੈਸਾ ਵੀ ਕਮਾਉਂਦੇ ਹਨ। ਜਾਣਕਾਰੀ ਮੁਤਾਬਕ ਇਸ ਸਕੂਲ ਵਿੱਚ ਪੇਂਡੂ ਖੇਤਰ ਦੇ ਸੌ ਤੋਂ ਵੱਧ ਬੱਚੇ ਪੜ੍ਹਦੇ ਹਨ।
ਇਹ ਵੀ ਪੜ੍ਹੋ : ਯੋਗ ਨਿਦਰਾ, ਹਲਦੀ, ਨਾਸ਼ਤੇ ‘ਚ ਸਹਿਜਨ ਪਰਾਂਠਾ, ਜਾਣੋ PM ਮੋਦੀ ਦੀ ਫਿਟਨੈੱਸ ਦਾ ਰਾਜ਼
ਹਰ ਹਫ਼ਤੇ ਬੱਚੇ ਇੱਥੇ ਫੀਸ ਵਜੋਂ 25 ਖਾਲੀ ਪਲਾਸਟਿਕ ਦੀਆਂ ਬੋਤਲਾਂ ਇਕੱਠੀਆਂ ਕਰਦੇ ਹਨ। ਇਲਾਕੇ ਵਿੱਚ ਫੈਲੀ ਗੰਦਗੀ ਅਤੇ ਸਿੱਖਿਆ ਦੀ ਘਾਟ ਨੂੰ ਦੇਖਦਿਆਂ ਇੱਕ ਜੋੜੇ ਨੂੰ ਇਹ ਸਕੂਲ ਖੋਲ੍ਹਣ ਦਾ ਵਿਚਾਰ ਆਇਆ। ਅਜਿਹੇ ‘ਚ ਉਨ੍ਹਾਂ ਨੇ ਇਹ ਸਕੂਲ ਸ਼ੁਰੂ ਕੀਤਾ, ਤਾਂ ਜੋ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਸਮਾਜ ਨੂੰ ਵੀ ਚੰਗਾ ਸੰਦੇਸ਼ ਦਿੱਤਾ ਜਾ ਸਕੇ। ਇਸ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਤਰਖਾਣ, ਬਾਗਬਾਨੀ ਅਤੇ ਹੋਰ ਕਲਾਵਾਂ ਬਾਰੇ ਵੀ ਪੜ੍ਹਾਇਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…