ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ਼ਰਾਬ ਘਪਲੇ ਵਿਚ ਗ੍ਰਿਫਤਾਰੀ ਦੇ ਬਾਅਦ ਕੋਰਟ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਹਿਰਾਸਤ ਵਿਚ ਭੇਜ ਦਿੱਤਾ ਹੈ। ਸ਼ਨੀਵਾਰ ਨੂੰ ਸੀਐੱਮ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖਰਕਾਇਆ। ਉਨ੍ਹਾਂ ਨੇ ਪਟੀਸ਼ਨ ਵਿਚ ਈਡੀ ਦੀ ਗ੍ਰਿਫਤਾਰੀ ਤੇ ਈਡੀ ਦੀ ਹਿਰਾਸਤ ਦੋਵਾਂ ਨੂੰ ਗਲਤ ਦੱਸਿਆ। ਉਨ੍ਹਾਂ ਨੇ ਇਸ ‘ਤੇ ਫੌਰੀ ਸੁਣਵਾਈ ਦੀ ਮੰਗ ਕੀਤੀ ਸੀ। ਅਜਿਹੇ ਵਿਚ ਦਿੱਲੀ ਹਾਈਕੋਰਟ ਵੱਲੋਂ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਉਨ੍ਹਾਂ ਦੀ ਰਿਹਾਈ ਵਾਲੀ ਅਰਜ਼ੀ ‘ਤੇ ਫੌਰੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।
27 ਮਾਰਚ ਨੂੰ ਹੋਵੇਗੀ ਪਟੀਸ਼ਨ ‘ਤੇ ਸੁਣਵਾਈ ਹੋ ਸਕਦੀ ਹੈ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਤੇ ਈਡੀ ਹਿਰਾਸਤ ਨੂੰ ਲੈ ਕੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਕੋਰਟ ਨੇ ਇਸ ਮਾਮਲੇ ਵਿਚ ਕੇਜਰੀਵਾਲ ਦੀ ਪਟੀਸ਼ਨ ਨੂੰ ਤਤਕਾਲ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਵਿਸ਼ੇਸ਼ ਸਾਰੰਗਲ ਨੇ ਗੁਰਦਾਸਪੁਰ ਦੇ DC ਵਜੋਂ ਅਹੁਦਾ ਸੰਭਾਲਿਆ, ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕਹੀ ਗੱਲ
ਦੱਸ ਦੇਈਏ ਕਿ ਈਡੀ ਨੇ ਕੋਰਟ ਤੋਂ ਕੇਜਰੀਵਾਲ ਲਈ 10 ਦਿਨ ਦੀ ਰਿਮਾਂਡ ਮੰਗੀ ਸੀ। ਹਾਲਾਂਕਿ ਕੋਰਟ ਨੇ ਸੀਐੱਮ ਕੇਜਰੀਵਾਲ ਨੂੰ 6 ਦਿਨ ਦੀ ਈਡੀ ਹਿਰਾਸਤ ਵਿਚ ਭੇਜਿਆ ਹੈ। 28 ਮਾਰਚ ਨੂੰ ਉਨ੍ਹਾਂ ਨੂੰ PMLA ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: