ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਹੈ ਕਿ ਰਾਵੀ ਦਰਿਆ ਤੋਂ ਪਾਕਿਸਤਾਨ ਨੂੰ ਇਕ ਵੀ ਬੂੰਦ ਪਾਣੀ ਨਹੀਂ ਜਾ ਰਿਹਾ ਹੈ। ਮੰਤਰੀ ਨੇ ਇਹ ਗੱਲ ਉਸ ਸੰਦਰਭ ਵਿਚ ਕਹੀ ਕਿ ਪੰਜਾਬ ਦਾ ਪਾਣੀ ਪਾਕਿਸਤਾਨ ਨੂੰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ‘ਤੇ ਤਿੰਨ ਪੁਆਇੰਟ ਹੈ, ਜਿਥੋਂ ਪਾਣੀ ਜਾ ਸਕਦਾ ਹੈ ਪਰ ਉਸ ਲੀਕੇਜ ਨੂੰ ਬੰਦ ਕਰ ਦਿੱਤਾ ਗਿਆ ਹੈ।
ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਬੰਦ ਪਏ 13471 ਖਾਲ ਨੂੰ ਦੁਬਾਰਾ ਬਣਾਇਆ ਗਿਆ ਹੈ। ਪੰਜਾਬ ਵਿਚ ਸਿੰਚਾਈ ਲਈ ਅਜੇ ਤੱਕ ਨਹਿਰੀ ਪਾਣੀ ਦਾ 21 ਫੀਸਦੀ ਹੀ ਇਸਤੇਮਾਲ ਕੀਤਾ ਜਾਂਦਾ ਹੈ ਜਦੋਂ ਕਿ 79 ਫੀਸਦੀ ਪਾਣੀ ਜ਼ਮੀਨ ਤੋਂ ਕੱਢਿਆ ਜਾਂਦਾ ਹੈ।
ਮੰਤਰੀ ਨੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿਚ ਬੰਦ ਕੀਤੇ ਸਿੰਚਾਈ ਵਾਲੇ 15741 ਨਹਿਰੀ ਖਾਲਾ ਵਿਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿਚ ਕੁੱਲ 47000 ਖਾਲਾਂ ਵਿਚੋਂ ਸਿਰਫ 2270 ਖਾਲਾਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨ੍ਹਾਂ ‘ਤੇ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।
ਇਹ ਵੀ ਪੜ੍ਹੋ : ਮੁਕਤਸਰ : ਬੇਕਾਬੂ ਬਾਈਕ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌ.ਤ
ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲ ਬੰਦ ਕਰਕੇ ਸਾਫ ਕਰ ਦਿੱਤੇ ਗਏ ਸਨ। ਖਾਲਾਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਨੂੰ ਭਾਈਚਾਰਕ ਖਾਲਾਂ ਦੀ ਜਗ੍ਹਾ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਾਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: