ਪੰਜਾਬ ‘ਚ ਆਟਾ-ਦਾਲ ਸਕੀਮ ਦੇ ਫਾਇਦਿਆਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਇਕੱਲੀਆਂ ਔਰਤਾਂ, ਐੱਚਆਈਵੀ, ਕੈਂਸਰ ਅਤੇ ਕਰੋਨਾ ਤੋਂ ਪੀੜਤ ਪਰਿਵਾਰ ਵੀ ਇਸ ਸਕੀਮ ਦਾ ਲਾਭ ਲੈ ਸਕਣਗੇ। ਇਹ ਜਾਣਕਾਰੀ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ।
ਸਦਨ ‘ਚ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਰਾਸ਼ਨ ਕਾਰਡਾਂ ਦੀ ਪੜਤਾਲ ‘ਚ ਪੱਖਪਾਤ ‘ਤੇ ਸਵਾਲ ਉਠਾਏ, ਜਿਸ ‘ਤੇ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੰਭੀਰ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਰਾਸ਼ਨ ਕਾਰਡ ਜਾਰੀ ਕਰਨ ਦੀਆਂ ਸ਼ਰਤਾਂ ‘ਚ ਢਿੱਲ ਦਿੱਤੀ ਹੈ। ਸਮਾਜਿਕ ਆਧਾਰ ‘ਤੇ ਐਚਆਈਵੀ, ਕੈਂਸਰ ਅਤੇ ਕੋਰੋਨਾ ਪੀੜਤਾਂ ਦੇ ਨਾਲ-ਨਾਲ ਇਕੱਲੀਆਂ ਔਰਤਾਂ ਨੂੰ ਆਟਾ-ਦਾਲ ਸਕੀਮ ਦਾ ਲਾਭ ਦੇਣ ਦੀ ਯੋਜਨਾ ਹੈ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਸੂਬੇ ਦੇ 1.57 ਕਰੋੜ ਲਾਭਪਾਤਰੀ ਆਟਾ-ਦਾਲ ਸਕੀਮ ਦਾ ਲਾਭ ਲੈ ਰਹੇ ਹਨ।
ਇਹ ਵੀ ਪੜ੍ਹੋ : ‘ਗੁ. ਅਕਾਲ ਬੁੰਗਾ ਦੀ ਘਟਨਾ ਦੀ ਹੋਵੇ CBI ਜਾਂਚ’- ਸੁਖਬੀਰ ਬਾਦਲ ਰਾਜਪਾਲ ਅੱਗੇ ਰੱਖਣਗੇ ਮੰਗ
ਅਬੋਹਰ ਦੇ ਹਲਕਾ ਵਿਧਾਇਕ ਸੰਦੀਪ ਜਾਖੜ ਵੱਲੋਂ ਏ.ਸੀ. ਅਤੇ ਸਰਕਾਰੀ ਨੌਕਰੀ ਕਰਨ ਵਾਲੇ ਇੱਕ ਆਗੂ ਦੇ ਰਾਸ਼ਨ ਕਾਰਡ ਨੂੰ ਜਾਇਜ਼ ਠਹਿਰਾਉਣ ਅਤੇ ਇੱਕ ਗਰੀਬ ਪਰਿਵਾਰ ਦਾ ਰਾਸ਼ਨ ਕਾਰਡ ਕੱਟਣ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਗਿਆ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਰਾਸ਼ਨ ਕਾਰਡਾਂ ਦੀ ਪੜਤਾਲ ਬਿਨਾਂ ਕਿਸੇ ਸਿਆਸੀ ਪੱਖਪਾਤ ਤੋਂ ਕੀਤੀ ਗਈ ਹੈ ਅਤੇ ਪੰਜਾਬ ਦੇ ਹਰ ਲੋੜਵੰਦ ਵਿਅਕਤੀ ਦੇ ਰਾਸ਼ਨ ਕਾਰਡ ਬਣਾਏ ਜਾਣਗੇ ਅਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –