ਅਮਰੀਕਾ ਦੇ ਓਰੇਗਨ ਦੇ ਇੱਕ ਹਸਪਤਾਲ ਵਿੱਚ ਇੱਕ ਨਰਸ ਨੇ ਕਥਿਤ ਤੌਰ ‘ਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਚੋਰੀ ਕਰ ਲਈਆਂ ਅਤੇ ਉਨ੍ਹਾਂ ਨੂੰ ਡਰਿੱਪ ਰਾਹੀਂ ਨਲਕੇ ਦਾ ਪਾਣੀ ਭਰ ਦਿੱਤਾ। ਇਸ ਕਾਰਨ ਘੱਟੋ-ਘੱਟ 10 ਮਰੀਜ਼ਾਂ ਦੀ ਮੌਤ ਹੋ ਗਈ। ਇੱਕ ਰਿਪੋਰਟ ਮੁਤਾਬਕ ਪੁਲਿਸ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਚੋਰੀ ਦੀ ਜਾਂਚ ਕਰ ਰਹੀ ਹੈ। ਇਹ ਸਾਰੀ ਘਟਨਾ ਉਦੋਂ ਸਾਹਮਣੇ ਆਈ ਜਦੋਂ ਹਸਪਤਾਲ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੇ ਸ਼ੁਰੂ ਵਿੱਚ ਪੁਲਿਸ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇੱਕ ਸਾਬਕਾ ਕਰਮਚਾਰੀ ਨੇ ਦਵਾਈਆਂ ਚੋਰੀ ਕੀਤੀਆਂ ਹਨ। ਸੂਤਰਾਂ ਮੁਤਾਬਕ ਹਸਪਤਾਲ ‘ਚ ਇਨਫੈਕਸ਼ਨ ਕਾਰਨ 9 ਤੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸੂਤਰਾਂ ਨੇ ਇਹ ਵੀ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਦਰਦ ਦੀ ਦਵਾਈ ਫੈਂਟਾਨਾਇਲ ਦੀ ਚੋਰੀ ਨੂੰ ਲੁਕਾਉਣ ਲਈ ਨਰਸ ਨੇ ਮਰੀਜ਼ਾਂ ਨੂੰ ਟੂਟੀ ਦੇ ਪਾਣੀ ਦਾ ਟੀਕਾ ਲਗਾਇਆ ਸੀ। ਇਸ ਕਾਰਨ 2022 ਤੋਂ ਬਾਅਦ ਤੋਂ ਮਰੀਜ਼ਾਂ ‘ਤੇ ਮਾੜਾ ਅਸਰ ਪੈ ਰਿਹਾ ਸੀ। ਇਸ ਹਸਪਤਾਲ ਵਿੱਚ ਮਰਨ ਵਾਲੇ ਦੋ ਵਿਅਕਤੀਆਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਹਸਪਤਾਲ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਮੌਤ ਇਨਫੈਕਸ਼ਨ ਕਾਰਨ ਹੋਈ ਹੈ, ਜੋ ਉਨ੍ਹਾਂ ਦੇ ਦਰਦ ਦੀ ਦਵਾਈ ਦੀ ਬਜਾਏ ਟੂਟੀ ਦਾ ਪਾਣੀ ਡਰਿੱਪ ਵਿੱਚ ਪਾਉਣ ਨਾਲ ਹੋਇਆ ਸੀ।
ਰਿਪੋਰਟ ਮੁਤਾਬਕ ਮੇਡਫੋਰਡ ਵਿੱਚ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਉਹ ਹੁਣ ਹਸਪਤਾਲ ਵਿੱਚ ਘੱਟੋ ਘੱਟ ਇੱਕ ਘਟਨਾ ਦੀ ਜਾਂਚ ਕਰ ਰਹੇ ਹਨ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਚਿੰਤਾਵਾਂ ਪੈਦਾ ਕੀਤੀਆਂ ਗਈਆਂ ਸਨ ਕਿ ਇਸ ਨਾਲ ਮਰੀਜ਼ਾਂ ਦੀ ਦੇਖਭਾਲ ‘ਤੇ ਮਾੜਾ ਪ੍ਰਭਾਵ ਪਿਆ ਹੈ। ਹਾਲਾਂਕਿ, ਉਨ੍ਹਾਂ ਮਰੀਜ਼ਾਂ ‘ਤੇ ਇਸ ਦੇ ਪ੍ਰਭਾਵ ਦੀ ਹੱਦ ਅਜੇ ਤੈਅ ਨਹੀਂ ਕੀਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਮੌਤਾਂ ਦਵਾਈਆਂ ਦੀ ਚੋਰੀ ਜਾਂ ਛੇੜਛਾੜ ਕਾਰਨ ਹੋਈਆਂ ਹਨ।
ਇਹ ਵੀ ਪੜ੍ਹੋ : ਰਾਤ ਦੇ ਖਾਣੇ ਮਗਰੋਂ ਮਿੱਠਾ ਖਾਣ ਦੇ ਸ਼ੌਕੀਨ ਹੋ ਤਾਂ ਬਦਲ ਲਓ ਆਦਤ, ਜਾਣੋ ਕੀ ਹੁੰਦਾ ਏ ਸਰੀਰ ‘ਤੇ ਅਸਰ
ਪੁਲਿਸ ਨੇ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਅਜਿਹੀਆਂ ਕਾਰਵਾਈਆਂ ਦੇ ਨਤੀਜੇ ਵਜੋਂ ਮਰੀਜ਼ ਦੀ ਅਜਿਹੀ ਮਾੜੀ ਦੇਖਭਾਲ ਹੋਈ ਕਿ ਇਸ ਨਾਲ ਮੌਤ ਵੀ ਹੋ ਸਕਦੀ ਹੈ। ਫਿਲਹਾਲ ਸਾਨੂੰ ਇਹ ਨਹੀਂ ਪਤਾ ਕਿ ਮੌਤਾਂ ਕਿਸ ਕਾਰਨ ਹੋਈਆਂ। ਦੂਜੇ ਪਾਸੇ ਇਸ ਘਟਨਾ ਤੋਂ ਦੁਖੀ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਬਾਰੇ ਜਾਣ ਕੇ ਦੁਖੀ ਹਨ। ਹਸਪਤਾਲ ਨੇ ਕਿਹਾ ਕਿ ਅਸੀਂ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਅਸੀਂ ਉਨ੍ਹਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਓਰੇਗਨ ਹੈਲਥ ਅਥਾਰਟੀ ਨੇ ਪੁਸ਼ਟੀ ਕੀਤੀ ਹੈ ਕਿ ਉਹ ਰਿਪੋਰਟ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਸ ਘਟਨਾ ਵਿੱਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਹੋਈ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”