ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 776 ਨੋਡਲ ਅਫ਼ਸਰ ਅਤੇ 50 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।
officers appointed stubble burning
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਕਾਰਨ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਸੰਭਵ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ਵਿੱਚ ਹੀ ਰਲਾਉਣਾ ਚਾਹੀਦਾ ਹੈ। ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨਗੇ, ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਇਸ ਮਸ਼ੀਨ ਦੀ ਮਦਦ ਨਾਲ ਉਹ ਪਰਾਲੀ ਨੂੰ ਸਾੜਨ ਤੋਂ ਬਿਨਾਂ ਝੋਨੇ ਅਤੇ ਕਣਕ ਦੀ ਬਿਜਾਈ ਕਰ ਸਕਦੇ ਹਨ। ਡੀਸੀ ਨੇ ਕਿਹਾ ਕਿ ਜੇਕਰ ਸਰਕਾਰੀ ਕਰਮਚਾਰੀ ਆਪਣੇ ਖੇਤਾਂ ਵਿੱਚ ਪਰਾਲੀ ਨੂੰ
ਅੱ.ਗ ਲਗਾਉਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਵੀ ਆਮ ਕਿਸਾਨਾਂ ਵਾਂਗ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ
ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ 776 ਪਿੰਡਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਨੋਡਲ ਅਫ਼ਸਰਾਂ ਤੋਂ ਇਲਾਵਾ 50 ਕਲੱਸਟਰ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।