ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿੱਚ ਸਭ ਤੋਂ ਅਹਿਮ ਫੈਸਲਾ ਸੂਬੇ ਵਿੱਚ ਦੋ ਸਪੈਸ਼ਲ ਅਦਾਲਤਾਂ ਦਾ ਗਠਨ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਪੋਕਸੋ ਐਕਟ ਅਧੀਨ ਦੋ ਸਪੈਸ਼ਲ ਅਦਾਲਤਾਂ ਦਾ ਗਠਨ ਤਰਨਤਾਰਨ ਅਤੇ ਸੰਗਰੂਰ ਵਿੱਚ ਕੀਤਾ ਗਿਆ, ਤਾਂਜੋ 18 ਸਾਲ ਤੋਂ ਘੱਟ ਦੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਜਿਵੇਂ ਜਿਨਸੀ ਸ਼ੋਸ਼ਣ, ਛੇੜਛਾੜ ਆਦਿ ਦੇ ਕੇਸਾਂ ਨੂੰ ਲੈ ਕੇ ਲੰਮੇ ਸਮੇਂ ਤੱਕ ਅਦਾਲਤਾਂ ਵਿੱਚ ਚੱਕਰ ਨਾ ਲਾਉਣੇ ਪੈਣ ਅਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਇਨਸਾਫ ਮਿਲ ਸਕੇ। ਇਸ ਦੇ ਨਾਲ ਹੀ ਇਨ੍ਹਾਂ ਅਪਰਾਧਾਂ ਨੂੰ ਵੀ ਰੋਕਿਆ ਜਾ ਸਕੇ। ਇਸ ਦੇ ਲਈ ਇਨ੍ਹਾਂ ਸੰਗਰੂਰ ਤੇ ਤਰਨਤਾਰਨ ਵਿੱਚ ਦੋ ਅਸਾਮੀਆਂ ਦੀ ਰਚਨਾ ਕੀਤੀ ਗਈ। ਇਸ ਦੇ ਨਾਲ ਹੀ ਕੋਰਟ ਵਿਚ ਹੋਰ ਅਮਲੇ ਲਈ 20 ਹੋਰ ਅਸਾਮੀਆਂ ਦੀ ਵੀ ਰਚਨਾ ਕੀਤੀ ਗਈ ਹੈ। ਇਸ ਨਾਲ ਇਨਸਾਫ ਕਰਨ ਵਿੱਚ ਹੋਣ ਵਾਲੀ ਦੇਰੀ ਵੀ ਖਤਮ ਹੋਵੇਗੀ।
ਇਸ ਤੋਂ ਇਲਾਵਾ ਪੰਜਾਬ ਦੀਆਂ ਅਦਾਲਤਾਂ ਵਿੱਚ 20 ਸਾਲਾਂ ਤੋਂ 3842 ਅਸਥਾਈ ਅਸਾਮੀਆਂ ਸਨ, ਜਿਨ੍ਹਾਂ ਨੂੰ 20 ਸਾਲਾਂ ਤੋਂ ਟੈਂਪਰੇਰੀ ਬੇਸ ‘ਤੇ ਸਾਲ ਦਰ ਸਾਲ ਵਾਧਾ ਮਿਲਦਾ ਸੀ। ਇਨ੍ਹਾਂ 3842 ਅਸਥਾਈ ਪੋਸਟਾਂ ਨੂੰ ਪੱਕਾ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਹੁਣ ਉਨ੍ਹਾਂ ਨੂੰ ਵਾਰ-ਵਾਰ ਐਕਸਟੈਂਸ਼ਨ ਨਹੀਂ ਲੈਣੀ ਪਏਗੀ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਵਿੱਚ ਮੈਡੀਕਲ ਸਹੂਲਤਾਂ ਦੀਆਂ ਡਾਕਟਰਾਂ ਦੀਆਂ 1300 ਅਸਾਮੀਆਂ ਦੀ ਰਚਨਾ ਕੀਤੀ ਗਈ, ਤਾਂਜੋ ਸਿਹਤ ਸਹੂਲਤਾਂ ਨੂੰ ਚੰਗੀ ਤਰ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਵੇ। ਇਹ ਸਿਹਤ ਸਹੂਲਤਾਂ ਡਾਕਟਰਾਂ ਤੋਂ ਬਿਨਾਂ ਅਧੂਰੀਆਂ ਹਨ, ਜਿਸ ਕਰਕੇ ਕੈਬਨਿਟ ਵੱਲੋਂ ਹਸਪਤਾਲਾਂ, ਸਰਕਾਰੀ ਕਲੀਨਿਕਾਂ ਵਿੱਚ ਤਾਇਨਾਤ ਕੀਤਾ ਜਾਵੇ। ਇਨ੍ਹਾਂ ਵਿਚ ਪਹਿਲਾਂ 400 ਅਸਾਮੀਆਂ ਨੂੰ ਭਰਿਆ ਜਾਵੇਗਾ, ਜਿਸ ਨਾਲ ਡਾਕਟਰਾਂ ਦੀ ਘਾਟ ਨਾ ਹੋਵੇ। ਬਾਬਾ ਫਰੀਦ ਯੂਨੀਵਰਸਿਟੀ ਆਫਪ ਹੈਲਥ ਸਾਇੰਸਿਜ਼ ਰਾਹੀਂ ਭਰੀਆਂ ਜਾਣਗੀਆਂ।
ਇਹ ਵੀ ਪੜ੍ਹੋ : ‘PM ਮੋਦੀ ਨੂੰ ਮਿਲਣਾ ਚਾਹੀਦੈ ਨੋਬਲ ਸ਼ਾਂਤੀ ਪੁਰਸਕਾਰ’, ਇਸ ਸੰਗਠਨ ਨੇ ਨੋਬਲ ਫਾਊਂਡੇਸ਼ਨ ਨੂੰ ਚਿੱਠੀ ਲਿਖ ਕੀਤੀ ਮੰਗ
ਇਸ ਤਰ੍ਹਾਂ ਗੁਰਦਾਸਪੁਰ ਵਿਚ 30 ਬੈੱਡਾਂ ਵਾਲਾ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿਚ ਵੀ ਵੱਖ-ਵੱਖ ਕਾਡਰਾਂ ਦੀਆਂ 20 ਨਵੀਆਂ ਅਸਾਮੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਵਪਾਰੀਆਂ ਦੀ ਮੰਗ ਸੀ ਕਿ ਆਯੁਸ਼ਮਾਨ ਬੀਮਾ ਯੋਜਨਾ ਦੇ ਲਾਭ ਦੀ ਲਿਮਿਟ ਇਕ ਕਰੋੜ ਤੋਂ ਦੋ ਕਰੋੜ ਤੱਕ ਕੀਤੀ ਜਾਵੇ, ਉਸ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: