ਅੱਜ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਅੰਮ੍ਰਿਤਸਰ ਦੇ ਸ਼੍ਰੀ ਰਾਮ ਤੀਰਥ ਮੰਦਰ ਪਹੁਚੇ। ਇਸ ਮੌਕੇ ਉਨ੍ਹਾਂ ਕਿਹਾ ਕਿ 2022 ਵਿਚ ਉਨ੍ਹਾਂ ਦੀ ਸਰਕਾਰ ਬਣਨ ‘ਤੇ ਵਾਲਮੀਕਿ ਤੀਰਥ ਦਾ ਇੱਕ ਸਥਾਈ ਟਰੱਸਟ ਬਣਾਇਆ ਜਾਵੇਗਾ ਤੇ ਨਾਲ ਹੀ ਮਹਾਰਿਸ਼ੀ ਵਾਲਮੀਕਿ ਦੇ ਨਾਂ ‘ਤੇ ਇੱਕ ਯੂਨੀਵਰਸਿਟੀ ਵੀ ਪੰਜਾਬ ਵਿਚ ਸਥਾਪਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਰਾਮਤੀਰਥ ਦਾ ਸਾਰਾ ਵਿਕਾਸ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ। ਇਸ ਕਾਂਗਰਸ ਸਰਕਾਰ ਨੇ ਵਿਕਾਸ ਦੇ ਨਾਂ ਤੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਡਾਕਟਰ ਬਣਾਉਣ ਦਾ ਸੰਕਲਪ ਹੈ, ਜੋ ਕਿ ਸਰਕਾਰ ਬਣਨ ‘ਤੇ ਉਹ ਕਿਸੇ ਵੀ ਕੀਮਤ ‘ਤੇ ਪੂਰਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:

Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਰਾਜ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ। ਪੰਜਾਬ ਦੇ ਪਾਣੀ ਦੀ ਵੰਡ ਕਾਂਗਰਸ ਵੇਲੇ ਹੋਈ ਸੀ। ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਵੀ ਹਵਾ ਨੂੰ ਆਪਣੇ ਹੱਥਾਂ ਵਿੱਚ ਲਵੇਗੀ। ਅਨਿਲ ਜੋਸ਼ੀ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਵਾਲਮੀਕਿ ਭਾਈਚਾਰੇ ਦੇ ਵੱਖ -ਵੱਖ ਰਾਜਨੀਤਿਕ ਅਤੇ ਧਾਰਮਿਕ ਆਗੂ ਵੀ ਮੌਜੂਦ ਸਨ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ-ਬਸਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ।






















