ਗੁਰਦਾਸਪੁਰ ਦੇ ਪਿੰਡ ਢਪਈ ‘ਚ ਬਿਜਲੀ ਦਾ ਕਰੰਟ ਲੱਗਣ ਨਾਲ 22 ਸਾਲਾ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕੁਲਵੰਤ ਸਿੰਘ ਪਿੰਡ ਢਪਈ ਵਜੋਂ ਹੋਈ ਹੈ।
ਨੌਜਵਾਨ ਆਪਣੇ ਮਾਪਿਆਂ ਦਾ ਇੱਕੋ-ਇੱਕ ਸਹਾਰਾ ਸੀ ਜੋ ਖੇਤਾਂ ਨੂੰ ਪਾਣੀ ਲਾਉਣ ਲਈ ਘਰੋਂ ਨਿਕਲਿਆ ਸੀ। ਮੋਟਰ ਤੋਂ ਕਰੰਟ ਲੱਗਣ ਕਾਰਨ ਉਹ ਕਰੰਟ ਲੱਗ ਗਿਆ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ 22 ਸਾਲਾਂ ਭਤੀਜਾ ਹਰਪ੍ਰੀਤ ਸਿੰਘ ਸਵੇਰੇ ਖੇਤਾਂ ਨੂੰ ਪਾਣੀ ਲਾਉਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਖੇਤਾਂ ਨੂੰ ਪਾਣੀ ਲਾਉਣ ਲਈ ਸਬਮਰਸੀਬਲ ਮੋਟਰ ਚਲਾਉਣ ਲੱਗਾ ਤਾਂ ਉਸ ਨੂੰ ਕਰੰਟ ਲੱਗ ਗਿਆ। ਇਸ ਹਾਦਸੇ ਬਾਰੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਸ਼ਹੀਦ ਮਨਪ੍ਰੀਤ ਪੰਜ ਤੱਤਾਂ ‘ਚ ਵਿਲੀਨ, ਪੁੱਤ ਨੇ ਪਾਈ ਵਰਦੀ, ਆਖ਼ਰੀ ਵਾਰ ਕਿਹਾ- ‘ਜੈ ਹਿੰਦ ਪਾਪਾ’
ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਅਤੇ ਬਾਅਦ ਵਿੱਚ ਨੌਜਵਾਨ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਕਿਉਂਕਿ ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜਿਸ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ