ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਡਿਪਟੀ ਸੀ.ਐੱਮ. ਓ.ਪੀ. ਸੋਨੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਓ.ਪੀ. ਪੰਜਾਬ ਹਰਿਆਣਾ ਹਾਈਕੋਰਟ ਨੇ ਸੋਨੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸਾਬਕਾ ਡਿਪਟੀ ਸੀ.ਐਮ. ਸੋਨੀ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ।
ਜ਼ਿਕਰਯੋਗ ਹੈ ਕਿ ਓ.ਪੀ. ਸੋਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ 2016 ਤੋਂ 2022 ਦੇ ਅਰਸੇ ਦੌਰਾਨ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਦੱਸ ਦੇਈਏ ਕਿ ਸੋਨੀ ਨੇ ਹਾਈਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ‘ਚ ਉਨ੍ਹਾਂ ਦੀ ਖਰਾਬ ਸਿਹਤ ਹੋਣ ਦਾ ਹਵਾਵਾ ਦਿੱਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਅੱਜ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਡਿਪਟੀ ਸੀ.ਐਮ. ਓ.ਪੀ. ਸੋਨੀ ਨੂੰ ਮਾਝੇ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ : 13 ਰਿਸ਼ਵਤਖੋਰ ਪੁਲਿਸ ਮੁਲਾਜ਼ਮਾਂ ਨੂੰ 5-5 ਸਾਲ ਦੀ ਕੈਦ, 20 ਸਾਲ ਪੁਰਾਣੇ ਮਾਮਲੇ ‘ਚ ਹੋਈ ਸਜ਼ਾ
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 8 ਮਹੀਨਿਆਂ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਓਮ ਪ੍ਰਕਾਸ਼ ਸੋਨੀ ਖਿਲਾਫ ਆਮਦਨ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਪਿਛਲੇ 7 ਸਾਲਾਂ ਦੌਰਾਨ 12,48,42,692 ਰੁਪਏ ਖਰਚ ਕੀਤੇ ਸਨ। ਵਿਜੀਲੈਂਸ ਜਾਂਚ ਦੌਰਾਨ ਉਨ੍ਹਾਂ ਦੀ ਆਮਦਨ 4,52,18,771 ਦਰਜ ਕੀਤੀ ਗਈ। ਇਸ ਵਿੱਚ ਉਨ੍ਹਾਂ ਦੀ ਆਮਦਨ ਤੋਂ ਵੱਧ 7,96,23,921 ਰੁਪਏ ਖਰਚ ਕੀਤੇ ਗਏ।
ਵੀਡੀਓ ਲਈ ਕਲਿੱਕ ਕਰੋ -: