ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਹੋਰ ਵਿਗੜਣ ਵਾਲਾ ਹੈ। ਮੌਸਮ ਵਿਭਾਗ ਨੇ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅਸਮਾਨ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ। ਚੰਡੀਗੜ੍ਹ ਵਿੱਚ ਵੀ ਮੀਂਹ ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇਹ ਆਮ ਨਾਲੋਂ 1.7 ਡਿਗਰੀ ਹੇਠਾਂ ਪਹੁੰਚ ਗਿਆ। ਅੰਮ੍ਰਿਤਸਰ ਦਾ ਤਾਪਮਾਨ 16.4 ਡਿਗਰੀ (ਆਮ ਨਾਲੋਂ 3.8 ਡਿਗਰੀ ਘੱਟ), ਲੁਧਿਆਣਾ ਦਾ 18.2 ਡਿਗਰੀ (ਆਮ ਨਾਲੋਂ 2.0 ਡਿਗਰੀ ਘੱਟ), ਪਟਿਆਲਾ 19.8 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਪਠਾਨਕੋਟ 15.5, ਗੁਰਦਾਸਪੁਰ 14.5, ਐਸਬੀਐਸ ਨਗਰ 18.3, ਬਰਨਾਲਾ ਦਾ 19.1 ਡਿਗਰੀ, ਫਰੀਦ 12 ਡਿਗਰੀ ਦਰਜ ਕੀਤਾ ਗਿਆ। ਫਿਰੋਜ਼ਪੁਰ 15.8 ਅਤੇ ਜਲੰਧਰ 16.8 ਡਿਗਰੀ ਰਿਹਾ।
ਇਹ ਵੀ ਪੜ੍ਹੋ : ਨ.ਸ਼ਾ ਤਸਕਰੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ, ਔਰਤ ਸਣੇ ਤਿੰਨ ਨੂੰ 12-12 ਸਾਲ ਦੀ ਕੈਦ, ਲੱਖਾਂ ਦਾ ਜੁਰਮਾਨਾ ਵੀ
ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਆਮ ਨਾਲੋਂ 3.3 ਡਿਗਰੀ ਵੱਧ ਗਿਆ ਹੈ। ਮੋਗਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦੇ ਨਾਲ ਠੰਢਾ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 10.3, ਲੁਧਿਆਣਾ ‘ਚ 9.4, ਪਟਿਆਲਾ ‘ਚ 8.4, ਪਠਾਨਕੋਟ ‘ਚ 9.2, ਬਠਿੰਡਾ ‘ਚ 9.0, ਫਰੀਦਕੋਟ ‘ਚ 9.0, ਗੁਰਦਾਸਪੁਰ ‘ਚ 9.0, ਐੱਸ.ਬੀ.ਐੱਸ.ਨਗਰ ‘ਚ 10.1 ਅਤੇ ਬਰਨਾਲਾ ‘ਚ ਪਾਰਾ 9.0 ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪਰ ਐਤਵਾਰ ਨੂੰ ਮੌਸਮ ਜ਼ਿਆਦਾ ਖਰਾਬ ਰਹੇਗਾ। ਸੋਮਵਾਰ ਨੂੰ ਪੰਜਾਬ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ –