ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਵਾਸਤੇ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਹੋਈ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ 31 ਦਸੰਬਰ ਤੱਕ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਦੀਆਂ ਕੋਸ਼ਿਸ਼ਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜੇ 31 ਤਰੀਕ ਤੱਕ ਕੋਸ਼ਿਸ਼ਾਂ ਦਾ ਨਤੀਜਾ ਨਾ ਨਿਕਲਿਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਦਿੱਤੀ ਗਈ ਪਟੀਸ਼ਨ ਨੂੰ ਵਾਪਸ ਲੈਣ ਦਾ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ।
ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੱਸਿਆ ਕਿ ਇਸ ਸਬੰਧੀ ਉਪਰਾਲੇ ਕਰਨ ਲਈ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੂੰ 31 ਦਸੰਬਰ ਤੱਕ ਕੇਂਦਰ ਅਤੇ ਹੋਰ ਪਾਰਟੀਆਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇ ਰਾਸ਼ਟਰਪਤੀ ਜਾਂ ਕੇਂਦਰ ਨਾਲ ਕੋਈ ਗੱਲਬਾਤ ਸੰਭਵ ਨਹੀਂ ਹੁੰਦੀ ਤਾਂ ਰਾਸ਼ਟਰਪਤੀ ਕੋਲ ਪੈਂਡਿੰਗ ਪਟੀਸ਼ਨ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਗਏ ਹਨ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਯਤਨਾਂ ਦੇ ਬਾਵਜੂਦ ਬਲਵੰਤ ਸਿੰਘ ਰਾਜੋਆਣਾ ਕੱਲ੍ਹ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਭਾਈ ਰਾਜੋਆਣਾ ਨੇ ਨੇ ਹਾਲ ਹੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਨੂੰ ਚਿੱਠੀ ਲਿਖ ਕੇ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਵਾਲੀ ਪਟੀਸ਼ਨ ਨੂੰ ਵਾਪਸ ਲੈਣ ਲਈ ਕਿਹਾ ਸੀ ਅਤੇ ਐਲਾਨ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਜ਼ਾ ਬਾਰੇ ਕੋਈ ਫੈਸਲਾ ਨਾ ਲਿਆ ਗਿਆ ਤਾਂ ਉਹ ਭੁੱਖ ਹੜਤਾਲ ‘ਤੇ ਚਲੇ ਜਾਣਗੇ ਅਤੇ ਅਜਿਹਾ ਹੀ ਹੋਇਆ।
ਇਹ ਵੀ ਪੜ੍ਹੋ : ਗੁਰਦਾਸਪੁਰ : ਮੂੰਗਫਲੀ ਲੈਣ ਦੇ ਬਹਾਨੇ ਦੁਕਾਨ ‘ਚ ਵੜ ਕੇ ਝਪੱਟੀਆਂ ਵਾਲੀਆਂ, CCTV ‘ਚ ਕੈਦ ਹੋਏ ਲੁਟੇਰੇ
ਦੂਜੇ ਪਾਸੇ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਲਈ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਆਈ ਸੀ। ਮੀਟਿੰਗ ਤੋਂ ਬਾਅਦ ਕਮਲਦੀਪ ਨੇ ਦੱਸਿਆ ਕਿ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਨੂੰ ਭੇਜੀ ਅਪੀਲ ’ਤੇ ਫੈਸਲੇ ਤੋਂ ਬਾਅਦ ਹੀ ਹੁਣ ਭਾਈ ਰਾਜੋਆਣਾ ਭੁੱਖ ਹੜਤਾਲ ਖ਼ਤਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ : –