ਪਾਕਿਸਤਾਨ ਅਜੇ ਵੀ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਉਭਰਿਆ ਨਹੀਂ ਹੈ। ਅਜਿਹੇ ‘ਚ ਸੰਯੁਕਤ ਰਾਸ਼ਟਰ ਨੇ ਅੰਦਾਜ਼ਾ ਲਗਾਇਆ ਹੈ ਕਿ ਪਾਕਿਸਤਾਨ ਨੂੰ ਹੜ੍ਹਾਂ ਕਾਰਨ ਹੋਈ ਭਿਆਨਕ ਤਬਾਹੀ ਨਾਲ ਨਜਿੱਠਣ ਲਈ ਸਾਲ 2023 ‘ਚ 4 ਲੱਖ ਕਰੋੜ ਰੁਪਏ ਦੀ ਮਦਦ ਦੀ ਲੋੜ ਹੋਵੇਗੀ, ਜਿਸ ਲਈ ਉਹ ਪੂਰੀ ਤਰ੍ਹਾਂ ਦੂਜੇ ਦੇਸ਼ਾਂ ਤੋਂ ਮਿਲਣ ਵਾਲੀ ਮਦਦ ‘ਤੇ ਨਿਰਭਰ ਹੈ।
ਦੱਸ ਦੇਈਏ ਕਿ ਹੜ੍ਹ ਨਾਲ ਨਜਿੱਠਣ ਵਿਚ ਅਸਫਲ ਰਹਿਣ ਤੋਂ ਬਾਅਦ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਹੁਣ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਮਦਦ ਦੀ ਮੰਗ ਕੀਤੀ ਹੈ।ਸੰਯੁਕਤ ਰਾਸ਼ਟਰ ਨੇ ਦੱਸਿਆ ਕਿ ਪਾਕਿਸਤਾਨ ‘ਚ ਲੱਖਾਂ ਲੋਕ ਅਜੇ ਵੀ ਤਬਾਹੀ ‘ਚ ਰਹਿਣ ਲਈ ਮਜਬੂਰ ਹਨ। ਇਸ ਸਬੰਧੀ ਸੰਯੁਕਤ ਰਾਸ਼ਟਰ ਮੁਖੀ ਨੇ ਨਿਊਯਾਰਕ ‘ਚ ਕਿਹਾ ਕਿ ਪਾਕਿਸਤਾਨ ਦੀ ਮਦਦ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।
ਇਹ ਵੀ ਪੜ੍ਹੋ:ਮਲੇਸ਼ੀਆ ‘ਚ ਜ਼ਮੀਨ ਖਿਸਕਣ ਨਾਲ 5 ਸਾਲਾ ਮਾਸੂਮ ਸਣੇ 16 ਲੋਕਾਂ ਦੀ ਮੌਤ, 17 ਲਾਪਤਾ
ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਕਈ ਜ਼ਿਲ੍ਹਿਆਂ ‘ਚ ਹਾਲੇ ਵੀ ਹੜ੍ਹ ਦਾ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੱਖਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟ ਮੁਤਾਬਕ ਪਾਕਿਸਤਾਨ ਵਿੱਚ 80 ਲੱਖ ਲੋਕ ਅਜੇ ਵੀ ਹੜ੍ਹ ਦੇ ਪਾਣੀ ਵਿੱਚ ਫਸੇ ਹੋਏ ਹਨ। ਇਸਦੇ ਨਾਲ ਹੀ 6 ਲੱਖ ਤੋਂ ਵੱਧ ਬੱਚਿਆਂ ਨੇ ਪੋਲੀਓ ਦੀ ਦਵਾਈ ਨਹੀਂ ਪੀਤੀ ਹੈ। ਇਨ੍ਹਾਂ ਹੀ ਨਹੀਂ ਉੱਥੇ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਕਾਰਨ ਬੱਚਿਆਂ ਨੂੰ ਡਾਇਰੀਆ ਅਤੇ ਪਾਣੀ ਨਾਲ ਹੋਣ ਵਾਲੀਆਂ ਹੋਰ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ। ਜਿਹੜੇ ਲੋਕ ਆਪਣੇ ਘਰਾਂ ਨੂੰ ਪਰਤ ਰਹੇ ਹਨ ਉਨ੍ਹਾਂ ਨੂੰ ਭੋਜਨ, ਪਾਣੀ ਅਤੇ ਦਵਾਈਆਂ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਘਾਟ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: