ਪਿਛਲੇ ਕਈ ਸਾਲਾਂ ਤੋਂ ਅਮਰੀਕਾ ਅਤੇ ਚੀਨ ਦੇ ਸਬੰਧ ਠੀਕ ਨਹੀਂ ਚੱਲ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਠੰਢੀ ਜੰਗ ਵਰਗੀ ਸਥਿਤੀ ਬਣੀ ਹੋਈ ਹੈ। ਹਾਲਾਤ ਇਹ ਹਨ ਕਿ ਦੋਵੇਂ ਦੇਸ਼ ਦੁਨੀਆ ਵਿਚ ਆਪਣੇ ਆਪ ਨੂੰ ਸਥਾਪਿਤ ਕਰਨ ਵਿਚ ਰੁੱਝੇ ਹੋਏ ਹਨ। ਇਸ ਦੌਰਾਨ ਪਾਕਿਸਤਾਨ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ, ਜੋ ਅਕਸਰ ਚੀਨ ਤੋਂ ਮਦਦ ਲੈਂਦਾ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਚੀਨ ਦੇ ਬਲਾਕ ਵਿੱਚ ਨਹੀਂ ਹੈ।
ਗੁਆਂਢੀ ਦੇਸ਼ ਨੇ ਵੀਰਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਨੇ ‘ਚਾਈਨਾ ਬਲਾਕ ਜੁਆਇਨ’ ਨਹੀਂ ਕੀਤਾ ਹੈ। ਪਾਕਿਸਤਾਨ ਵੱਲੋਂ ਆਏ ਅਜਿਹੇ ਬਿਆਨ ਮਗਰੋਂ ਦੁਨੀਆ ਵਿੱਚ ਖਲਬਲੀ ਮਚ ਗਈ ਹੈ। ਕਾਰਨ ਇਹ ਹੈ ਕਿ ਪਾਕਿਸਤਾਨ ਪਿਛਲੇ ਕੁਝ ਸਾਲਾਂ ਤੋਂ ਚੀਨ ‘ਤੇ ਬਹੁਤ ਨਿਰਭਰ ਰਿਹਾ ਹੈ।
ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਦਾ ਕਹਿਣਾ ਹੈ, ‘ਮੈਂ ਅਜਿਹੀ ਕਿਸੇ ਵੀ ਖਬਰ ਨੂੰ ਖਾਰਿਜ ਕਰਦੀ ਹਾਂ, ਜਿਸ ‘ਚ ਕਿਹਾ ਜਾ ਰਿਹਾ ਹੋਵੇ ਕਿ ਪਾਕਿਸਤਾਨ ਕਿਸੇ ਬਲਾਕ ‘ਚ ਸ਼ਾਮਲ ਹੋਇਆ ਹੈ। ਸਾਡੀ ਇਹ ਨੀਤੀ ਰਹੀ ਹੈ ਕਿ ਅਸੀਂ ਕਿਸੇ ਵੀ ਬਲਾਕ ਦੀ ਸਿਆਸਤ ਵਿੱਚ ਵਿਸ਼ਵਾਸ ਨਹੀਂ ਰੱਖਦੇ।
ਪਾਕਿਸਤਾਨ ਦੇ ਇਸ ਰਵੱਈਏ ਤੋਂ ਬਾਅਦ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਉਹ ਅੱਜਕਲ੍ਹ ਅਮਰੀਕਾ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮਾਹਿਰਾਂ ਮੁਤਾਬਕ ਆਈ.ਐੱਮ.ਐੱਫ. ਦੀ ਤਰਫੋਂ ਪਾਕਿਸਤਾਨ ਨੂੰ ਕਰਜ਼ਾ ਨਹੀਂ ਦਿੱਤਾ ਜਾ ਰਿਹਾ ਹੈ।
ਇਹੀ ਕਾਰਨ ਹੈ ਕਿ ਪਾਕਿਸਤਾਨ ਅਮਰੀਕਾ ਨੂੰ ਖੁਸ਼ ਕਰਨ ਵਿੱਚ ਲੱਗਾ ਹੋਇਆ ਹੈ। IMF ‘ਤੇ ਅਮਰੀਕਾ ਦਾ ਕਾਫੀ ਪ੍ਰਭਾਵ ਹੈ। ਅਮਰੀਕਾ ਕਾਰਨ IMF ਪਾਕਿਸਤਾਨ ਨੂੰ ਕਰਜ਼ਾ ਦੇਣ ਤੋਂ ਝਿਜਕ ਰਿਹਾ ਹੈ।
ਇਹ ਵੀ ਪੜ੍ਹੋ : ਬਿਜਲੀ ਡਿਫਾਲਟਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ OTS ਸਕੀਮ ਰਾਹੀਂ ਦਿੱਤਾ ਸੁਨਹਿਰੀ ਮੌਕਾ
ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪਾਕਿਸਤਾਨ ਅਤੇ ਅਮਰੀਕਾ ਦੇ ਸਬੰਧਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਉਸ ਦਾ ਕਹਿਣਾ ਹੈ ਕਿ, ‘ਅਮਰੀਕਾ ਪਾਕਿਸਤਾਨ ਦੇ ਸਭ ਤੋਂ ਪੁਰਾਣੇ ਦੋਸਤਾਂ ਵਿੱਚੋਂ ਇੱਕ ਹੈ। ਜਦੋਂ ਤੋਂ ਪਾਕਿਸਤਾਨ ਬਣਿਆ ਹੈ, ਅਮਰੀਕਾ ਨਾਲ ਸਾਡਾ ਰਿਸ਼ਤਾ ਹੈ। ਉਨ੍ਹਾਂ ਨਾਲ ਸਾਡੇ ਸਬੰਧ ਕਈ ਪੱਧਰਾਂ ‘ਤੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: