ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਪਿੱਛੇ ਹਟਦਾ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ, ਕਈ ਵਾਰ ਭਾਰਤੀ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨਾਲ ਭਰੇ ਪਾਕਿਸਤਾਨੀ ਡਰੋਨ ਬਰਾਮਦ ਹੋਏ ਹਨ। ਪਰ ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਡਰੋਨਾਂ ਰਾਹੀਂ ਭਾਰਤ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦੀਆਂ ਰਹਿੰਦੀਆਂ ਹਨ। ਜਿਸ ਦੇ ਚੱਲਦਿਆਂ ਖਾਲੜਾ ਥਾਣਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਸਰਹੱਦੀ ਪਿੰਡ ਡਾਲ ਦੇ ਖੇਤਾਂ ਵਿੱਚੋਂ ਚੀਨ ਵੱਲੋਂ ਬਣਾਇਆ ਗਿਆ ਡੀਜੀਆਈ ਏਅਰ 3ਐਸ ਪਾਕ ਡਰੋਨ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਰੀਦਕੋਟ : ਤਹਿਸੀਲਦਾਰ ਦੇ ਨਾਂ ‘ਤੇ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ ‘ਤੇ ਖਲਾਡਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਰਹੱਦੀ ਪਿੰਡ ਡਾਲ ਦੇ ਖੇਤਾਂ ‘ਚ ਚਲਾਈ ਗਈ ਸਰਚ ਮੁਹਿੰਮ ਦੌਰਾਨ ਚੀਨ ਦਾ ਬਣਿਆ ਡਰੋਨ ਬਰਾਮਦ ਕੀਤਾ ਗਿਆ। ਡੀਐਸਪੀ ਨੇ ਕਿਹਾ ਕਿ ਜਵਾਨ ਸਰਹੱਦਾਂ ’ਤੇ ਚੌਕਸ ਰਹਿ ਕੇ ਦੁਸ਼ਮਣ ਦੀ ਹਰ ਯੋਜਨਾ ਨੂੰ ਨਾਕਾਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਪੁਲਿਸ ਨੇ ਇਸ ਡਰੋਨ ਨੂੰ ਕਬਜ਼ੇ ‘ਚ ਲੈ ਕੇ ਏਅਰਕ੍ਰਾਫਟ ਐਕਟ ਤਹਿਤ ਮਾਮਲਾ ਦਰਜ ਕਰਕੇ ਟੈਕਨੀਕਲ ਮੁਰੰਮਤ ਰਾਹੀਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: