ਭਾਜਪਾ ਵਿਚ ਸ਼ਾਮਲ ਹੋਏ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਪੰਜਾਬ ਸਰਕਾਰ ਦੇ ਨੋਟਿਸ ‘ਤੇ ਆਪਣਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਹ ਕਰ ਸਕਦੀ ਹੈ। ਮੈਂ ਨਾਮਜ਼ਦਗੀ ਪੱਤਰ ਵੀ ਭਰਾਂਗੀ ਤੇ ਚੋਣਾਂ ਵੀ ਲੜਾਂਗੀ। ਹੁਣ ਮੈਂ ਰਿਟਾਇਰਡ ਹੋ ਚੁੱਕੀ ਹਾਂ ਤੇ ਰਿਟਾਇਰਡ ਅਫਸਰ ਸਰਕਾਰ ਦਾ ਗੁਲਾਮ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੈਂ ਦੁਬਾਰਾ ਜੁਆਇਨ ਨਹੀਂ ਕਰਨ ਵਾਲੀ,ਨਾ ਹੀ ਉਨ੍ਹਾਂ ਦਾ ਜੁਆਇਨ ਕਰਨਾ ਬਣਦਾ ਹੈ। ਰਿਟਾਇਰਮੈਂਟ ਦੇ ਬਾਅਦ ਮੇਰੀ ਸਰਕਾਰ ਨੂੰ ਕੋਈ ਜਵਾਬਦੇਹੀ ਨਹੀਂ ਹੈ। ਪਰਮਵਾਰ ਕੌਰ ਨੇ ਕਿਹਾ ਕਿ ਕੇਂਦਰ ਨੇ ਮੇਰਾ ਅਸਤੀਫਾ ਸਵੀਕਾਰ ਕਰ ਲਿਆ ਹੈ ਤੇ ਹੁਣ ਪੰਜਾਬ ਸਰਕਾਰ ਨੇ ਜੋ ਕਰਨਾ ਹੈ, ਉਹ ਕਰ ਸਕਦੇ ਹਨ।
ਇਹ ਵੀ ਪੜ੍ਹੋ : ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਦਾ ਵੱਡਾ ਬਿਆਨ-‘ਹਰ ਸਿੱਖ ਨੂੰ ਜੰਮਣੇ ਚਾਹੀਦੇ 5-5 ਬੱਚੇ’
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ IAS ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਤੇ ਪਾਰਟੀ ਵੱਲੋਂ ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਵਾਲੀ ਪਰਮਪਾਲ ਕੌਰ ਸਿੱਧੂ ਦੇ ਅਸਤੀਫੇ ਨੂੰ ਪੰਜਬਾ ਸਰਕਾਰ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਡਿਊਟੀ ‘ਤੇ ਪਰਤਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫਾ ਨਾਮਜ਼ੂਰ ਕਰਨ ਦੀ ਵਜ੍ਹਾ ਅਸਤੀਫੇ ਦਾ ਤਰੀਕਾ ਗਲਤ ਹੋਣਾ ਹੈ। ਸਰਕਾਰ ਨੇ ਉਨ੍ਹਾਂ ‘ਤੇ ਝੂਠ ਬੋਲ ਕੇ ਰਿਟਾਇਰਮੈਂਟ ਲਗਾਉਣ ਦਾ ਦੋਸ਼ ਲਗਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: