ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਫਿਲਹਾਲ ਰੈਲੀ ਦੀ ਨਵੀਂ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ।
ਸੂਤਰਾਂ ਅਨੁਸਾਰ ਪ੍ਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਦੇ ਲਈ ਉਹ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਵਾਂਗ ਦਿੱਲੀ ਵੀ ਜਾ ਸਕਦੀ ਹੈ। ਉੱਥੇ ਉਹ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ। ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਪ੍ਰਨੀਤ ਕੌਰ ਪਟਿਆਲਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੀ ਮੌਜੂਦਗੀ ਦੌਰਾਨ ਹੀ ਭਾਜਪਾ ਵਿੱਚ ਸ਼ਾਮਲ ਹੋਵੇਗੀ, ਪਰ ਰੈਲੀ ਮੁਲਤਵੀ ਹੋਣ ਕਾਰਨ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਦਿਨ ਬਦਲ ਗਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਾਲਾਂਕਿ ਪ੍ਰਨੀਤ ਕੌਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰੇਗੀ ਜਾਂ ਦਿੱਲੀ ਜਾ ਕੇ ਭਾਜਪਾ ‘ਚ ਸ਼ਾਮਲ ਹੋਵੇਗੀ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਪਠਾਨਕੋਟ ਪਬਲਿਕ ਮੀਟਿੰਗ ਵਿੱਚ ਕਿਹਾ ਹੈ ਕਿ ਪ੍ਰਨੀਤ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕਰ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੋ ਛੱਡ ਗਏ ਹਨ ਉਹ ਪਾਰਟੀ ਲਈ ਚੰਗੇ ਹਨ, ਇਸ ਲਈ ਪ੍ਰਨੀਤ ਕੌਰ ਨੂੰ ਵੀ ਪਾਰਟੀ ‘ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਰੰਧਾਵਾ ਨੇ ਕੈਪਟਨ ਦੇ ਪਰਿਵਾਰ ਨੂੰ ਪੰਜਾਬ ਦਾ ਗੱਦਾਰ ਵੀ ਕਿਹਾ।