Parineeti Raghav haldi photos: ਅਦਾਕਾਰਾ ਪਰਿਣੀਤੀ ਚੋਪੜਾ ਨੇ ਰਾਘਵ ਚੱਢਾ ਨਾਲ 24 ਸਤੰਬਰ ਨੂੰ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਵਿਆਹ ਕੀਤਾ ਸੀ। ਦੋਵਾਂ ਦਾ ਵਿਆਹ ਬਹੁਤ ਹੀ ਨਿੱਜੀ ਤੌਰ ‘ਤੇ ਉੱਚ ਸੁਰੱਖਿਆ ਦੇ ਨਾਲ ਹੋਇਆ ਸੀ। ਵਿਆਹ ਤੋਂ ਪਹਿਲਾਂ ਪ੍ਰਸ਼ੰਸਕ ਉਸ ਦੀ ਇਕ ਝਲਕ ਪਾਉਣ ਲਈ ਤਰਸ ਰਹੇ ਸਨ। ਹਾਲਾਂਕਿ ਵਿਆਹ ਤੋਂ ਬਾਅਦ ਉਸ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਜਿਨ੍ਹਾਂ ਨੇ ਲੋਕਾਂ ਦਾ ਦਿਲ ਜਿੱਤ ਲਿਆ।
Parineeti Raghav haldi photos
ਹੁਣ ਪਰਿਣੀਤੀ ਦੀ ਹਲਦੀ ਸਮਾਰੋਹ ‘ਚੋਂ ਇਕ ਝਲਕ ਦੇਖਣ ਨੂੰ ਮਿਲੀ ਹੈ। ਪਰਿਣੀਤੀ ਦੀ ਹਲਦੀ ਸਮਾਰੋਹ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ ਅਤੇ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਲਾਲ ਰੰਗ ਦੇ ਪਹਿਰਾਵੇ ‘ਚ ਨਜ਼ਰ ਆ ਰਹੀ ਹੈ। ਇਸ ਡਰੈੱਸ ਦੇ ਨਾਲ ਅਦਾਕਾਰਾ ਨੂੰ ਭਾਰੀ ਗਹਿਣੇ ਪਹਿਨੇ ਦੇਖਿਆ ਜਾ ਸਕਦਾ ਹੈ। ਰਾਘਵ ਚੱਢਾ ਪੀਲੇ ਪ੍ਰਿੰਟ ਦੇ ਨਾਲ ਇੱਕ ਆਫ-ਵਾਈਟ ਕੁੜਤਾ ਪਹਿਨੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਰਾਘਵ ਵੀ ਸਨਗਲਾਸ ਪਹਿਨੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਵਿਆਹ ਤੋਂ ਬਾਅਦ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ‘ਚ ਇਹ ਜੋੜਾ ਬੇਹੱਦ ਖੂਬਸੂਰਤ ਲੱਗ ਰਿਹਾ ਹੈ। ਜਦੋਂ ਕਿ ਪਰਿਣੀਤੀ ਨੇ ਆਪਣੇ ਵਿਆਹ ਲਈ ਮਨੀਸ਼ ਮਲਹੋਤਰਾ ਦਾ ਲਹਿੰਗਾ ਚੁਣਿਆ, ਰਾਘਵ ਨੇ ਆਪਣੇ ਮਾਮਾ ਅਤੇ ਡਿਜ਼ਾਈਨਰ ਪਵਨ ਸਚਦੇਵਾ ਦੁਆਰਾ ਡਿਜ਼ਾਈਨ ਕੀਤੀ ਸ਼ੇਰਵਾਨੀ ਪਹਿਨੀ।
ਹੁਣ ਪਰਿਣੀਤੀ ਆਪਣੇ ਪਤੀ ਰਾਘਵ ਨਾਲ ਦਿੱਲੀ ਸਥਿਤ ਆਪਣੇ ਸਹੁਰੇ ਘਰ ਆ ਗਈ ਹੈ। ਵਿਆਹ ਤੋਂ ਬਾਅਦ ਹੁਣ ਇਹ ਜੋੜਾ ਆਪਣੇ ਵਿਆਹ ਦੀ ਰਿਸੈਪਸ਼ਨ ਦੀਆਂ ਤਿਆਰੀਆਂ ‘ਚ ਰੁੱਝ ਗਿਆ ਹੈ। ਪਰਿਣੀਤੀ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਜਲਦੀ ਹੀ ਅਕਸ਼ੈ ਕੁਮਾਰ ਨਾਲ ਫਿਲਮ ‘ਮਿਸ਼ਨ ਰਾਣੀਗੰਜ’ ਵਿੱਚ ਨਜ਼ਰ ਆਵੇਗੀ। ਉਨ੍ਹਾਂ ਦੀ ਇਹ ਫਿਲਮ ਇਸ ਸਾਲ 6 ਅਕਤੂਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਇਲਾਵਾ ਉਹ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਚਮਕੀਲਾ’ ‘ਚ ਵੀ ਨਜ਼ਰ ਆਵੇਗੀ।