ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਤਲਬ ਕੀਤਾ ਹੋਇਆ ਹੈ ਪਰ ਸਿਹਤ ਖਰਾਬ ਹੋਣ ਕਾਰਨ 16 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਨੂੰ 10 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ |
ਪਰ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ‘ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ਵਿਚ ਪੂਰਾ ਵਿਸ਼ਵਾਸ ਹੈ। ਸਿਹਤ ਠੀਕ ਨਾ ਹੋਣ ਕਾਰਨ ਉਹਨਾਂ ਨੇ ਐਸ. ਆਈ. ਟੀ. ਪੇਸ਼ੀ ਲਈ ਨਵੀਂ ਤਾਰੀਕ ਤੈਅ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੇਰੀ ਸਿਹਤ ਠੀਕ ਹੁੰਦੀ ਹੈ ਤਾਂ ਉਹ ਕਾਨੂੰਨ ਮੁਤਾਬਕ ਆਪਣੀ ਰਿਹਾਇਸ਼ ਫਲੈਟ ਨੰਬਰ 37, ਸੈਕਟਰ 4 ਚੰਡੀਗੜ੍ਹ ਵਿਖੇ ਜਾਂਚ ਵਿਚ ਸ਼ਾਮਲ ਹੋਣ ਲਈ ਹਾਜ਼ਰ ਰਹਿਣਗੇ। ਸ. ਬਾਦਲ ਨੇ ਆਸ ਪ੍ਰਗਟ ਕੀਤੀ ਕਿ ਇਹ ਐਸ. ਆਈ. ਟੀ .ਪਹਿਲੀ ਐਸ. ਆਈ. ਟੀ ਦੇ ਉਲਟ ਕਾਨੂੰਨ ਦਾ ਸਨਮਾਨ ਕਰੇਗੀ ਅਤੇ ਇਕ ਨਿਰਪੱਖ ਜਾਂਚ ਕਰੇਗੀ ਤੇ ਸੱਤਾਧਾਰੀ ਪਾਰਟੀ ਦੇ ਸਿਆਸੀ ਦਖਲ ਅੱਗੇ ਗੋਡੇ ਨਹੀਂ ਟੇਕੇਗੀ।
ਇਹ ਵੀ ਪੜ੍ਹੋ : ਹੰਕਾਰੀ ਰਾਜਾ ਰਾਜ ਵੀ ਗਵਾਉਂਦੇ ਤੇ ਪਰਿਵਾਰ ਵੀ, ਇਹੀ ਮੋਦੀ ਸਰਕਾਰ ਨਾਲ ਹੋਣਾ, ਸੱਤਾ ਵੀ ਜਾਣੀ ਅਤੇ ਕਾਨੂੰਨ ਰੱਦ ਵੀ ਕਰਨਗੇ-ਚੜੂਨੀ
ਦੱਸ ਦੇਈਏ ਕਿ ਇਸ ਸਾਲ ਅਪ੍ਰੈਲ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀਕਾਂਡ ਬਾਰੇ ਪੇਸ਼ ਕੀਤੀ ਗਈ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਨਵੀਂ ਐਸਆਈਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਲਈ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਹੇਠ ਨਵੀਂ ਐਸਆਈਟੀ ਬਣਾਈ ਗਈ। ਇਸ ਟੀਮ ਨੂੰ ਛੇ ਮਹੀਨਿਆਂ ਵਿੱਚ ਆਪਣੀ ਜਾਂਚ ਰਿਪੋਰਟ ਸੌਂਪਣੀ ਹੈ। ਪੁੱਛਗਿੱਛ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਅਕਤੂਬਰ 2015 ਵਿਚ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ।
ਇਹ ਵੀ ਪੜ੍ਹੋ : ਕੋਰੋਨਾ ਯੋਧਿਆਂ ਵੱਲੋਂ ਮੋਤੀ ਮਹਿਲ ਦਾ ਕੀਤਾ ਗਿਆ ਘਿਰਾਓ