ਚੰਡੀਗੜ੍ਹ: ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਆਪਣੇ ਭਰਾ ਫ਼ਤਿਹ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਨੂੰ ਕੈਬਨਿਟ ਵੱਲੋਂ ਨੌਕਰੀ ਦੀ ਪੇਸ਼ਕਸ਼ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਤਰਸ ਦੇ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਨਾ ਲੈਣ ਦੀ ਬੇਨਤੀ ਕੀਤੀ ਹੈ। ਇਨ੍ਹਾਂ ਨੌਕਰੀਆਂ ਦੇਣ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ. ਸਤਨਾਮ ਸਿੰਘ ਬਾਜਵਾ ਤੇ ਸ਼੍ਰੀ ਜੋਗਿੰਦਰ ਪਾਲ ਪਾਂਡੇ ਸਾਬਕਾ ਮੰਤਰੀ ਪੰਜਾਬ ਲੋਕਾਂ ਦੇ ਹਰਮਨ ਪਿਆਰੇ ਨੇਤਾ ਸਨ, ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ।ਉਨ੍ਹਾਂ ਨੇ ਪੰਜਾਬ ਵਿਚ ਅੱਤਵਾਦ ਦੇ ਕਾਲੇ ਦੌਰ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
ਕਾਂਗਰਸ ਦੇ ਇਨ੍ਹਾਂ ਦੋ ਨੇਤਾਵਾਂ ਨੇ ਪੰਜਾਬੀਅਤ ਦੀ ਸੱਚੀ ਅਤੇ ਨਿਰਸਵਾਰਥ ਸੇਵਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਬੇਹਤਰੀ ਤੇ ਖੁਸ਼ਹਾਲੀ ਲਈ ਹਮੇਸ਼ਾਯਤਨਸ਼ੀਲ ਰਹੇ। ਉਨ੍ਹਾਂ ਨੇ ਕਾਂਗਰਸ ਤੇ ਇਸ ਦੀ ਵਿਚਾਰਧਾਰਾ ਦੇ ਝੰਡੇ ਨੂੰ ਬੁਲੰਦ ਰੱਖਿਆ। ਉਨ੍ਹਾਂ ਦੀ ਵਿਲੱਖਣ ਵਿਰਾਸਤ ਨੂੰ ਦੇਖਦਿਆਂ ਮੈਂ ਆਪਣੇ ਛੋਟੇ ਭਰਾ ਸ. ਫਤਿਹਜੰਗ ਸਿੰਘ ਬਾਜਵਾ ਤੇ ਵਿਧਾਇਕ ਸ਼੍ਰੀ ਰਾਕੇਸ਼ ਪਾਂਡ ਨੂੰ ਸਵੈਇੱਛੁਕ ਤੌਰ ‘ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਲੜਕਿਆਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੀ ਪੇਸ਼ਕਸ਼ ਛੱਡ ਦੇਣ ਦੀ ਅਪੀਲ ਕਰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਵਿਛੜੇ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਨ ਦਾ ਇਹ ਸਹੀ ਤਰੀਕਾ ਹੋਵੇਗਾ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਹੋਏ ਰਵਾਨਾ, ਭਲਕੇ ਕਾਂਗਰਸ ਪੈਨਲ ਨਾਲ ਹੋਵੇਗੀ ਮੁਲਾਕਾਤ