ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਭਰੋਸਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਸਮੁੱਚੀ ਲੀਡਰਸ਼ਿਪ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਦੇ ਨਾਲ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਆਗੂ ਉਨ੍ਹਾਂ ਨੂੰ ਮਿਲਣ ਆਏ ਸਨ।
ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੁਲਾਕਾਤ ਨਾਲ ਜੁੜੀ ਇੱਕ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਮੌਕੇ ਸੰਗਰੂਰ ਹਲਕੇ ਦੇ ਸਮੂਹ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਗੁਰਮੀਤ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਦਿੱਲੀ ਵਿੱਚ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲੇ। ਇਸ ਮੌਕੇ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਸਮੇਤ ਲੋਕ ਸਭਾ ਹਲਕਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਨੇ ਭਰੋਸਾ ਦਿੱਤਾ ਕਿ ਸਮੁੱਚੀ ਪਾਰਟੀ ਸਾਡੇ ਆਗੂ ਦੇ ਨਾਲ ਖੜ੍ਹੀ ਹੈ। ਚੋਣਾਂ ਸਬੰਧੀ ਵੀ ਚਰਚਾ ਹੋਈ।
ਇਹ ਵੀ ਪੜ੍ਹੋ : ਅੱਜ ਜਾਰੀ ਹੋ ਸਕਦੀ ਹੈ ਕਾਂਗਰਸ ਦੇ ਬਾਕੀ ਉਮੀਦਵਾਰਾਂ ਦੀ ਲਿਸਟ, ਪੰਜਾਬ ਦੀਆਂ 7 ਸੀਟਾਂ ‘ਤੇ ਹੋਈ ਚਰਚਾ
ਲੋਕ ਸਭਾ ਹਲਕਾ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ ਹਲਕਾ ਹੈ। ਉਹ ਇੱਥੋਂ ਲਗਾਤਾਰ ਦੋ ਵਾਰ ਸੰਸਦ ਲਈ ਚੁਣੇ ਗਏ ਹਨ। 2019 ‘ਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਇਹ ਸੀਟ ਛੱਡ ਦਿੱਤੀ ਸੀ। ਇਸ ਤੋਂ ਬਾਅਦ ਹੋਈਆਂ ਉਪ ਚੋਣਾਂ ਵਿਚ ਪਾਰਟੀ ਇਹ ਸੀਟ ਹਾਰ ਗਈ ਸੀ। ਇਸ ਸਮੇਂ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਜੀਤ ਸਿੰਘ ਮਾਨ ਇੱਥੋਂ ਦੇ ਸੰਸਦ ਮੈਂਬਰ ਹਨ। ਸਿਮਰਨਜੀਤ ਸਿੰਘ ਵੀ ਇਸ ਵਾਰ ਚੋਣ ਮੈਦਾਨ ਵਿਚ ਉਤਰੇ ਹਨ। ‘ਆਪ’ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਉਮੀਦਵਾਰ ਹਨ, ਜਦਕਿ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਭਾਜਪਾ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਹ ਸੀਟ ਪਾਰਟੀ ਲਈ ਬਹੁਤ ਅਹਿਮ ਹੈ।
ਵੀਡੀਓ ਲਈ ਕਲਿੱਕ ਕਰੋ -: