ਪਿਛਲੇ ਕਰੀਬ ਇੱਕ ਸਾਲ ਤੋਂ ਚੱਲਿਆ ਆ ਰਿਹਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਦਾ ਮਸਲਾ ਅੱਜ ਆਖ਼ਰਕਾਰ ਹੱਲ ਹੋ ਗਿਆ। ਸਰਕਾਰੀ ਕੰਮਕਾਜ ਨੂੰ ਲੈ ਕੇ ਪਟਿਆਲਾ ਪਹੁੰਚੇ ਸੀਐਮ ਭਗਵੰਤ ਮਾਨ ਨੇ ਸ਼ਾਹੀ ਸ਼ਹਿਰ ਲਈ ਤਿੰਨ ਤੋਹਫੇ ਦਿੱਤੇ ਹਨ। ਇਸ ਵਿੱਚ ਪੁਰਾਣੇ ਬੱਸ ਸਟੈਂਡ ਨੂੰ ਲੋਕਲ ਬੱਸਾਂ ਲਈ ਖੋਲ੍ਹਣਾ ਇੱਕ ਵੱਡਾ ਫੈਸਲਾ ਸੀ।
ਇਸ ਨਾਲ ਬੱਸ ਸਟੈਂਡ ਦੇ ਆਲੇ-ਦੁਆਲੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਕਿਉਂਕਿ ਬੱਸ ਸਟੈਂਡ ਬੰਦ ਹੋਣ ਕਾਰਨ ਲੋਕਾਂ ਦਾ ਕਾਰੋਬਾਰ ਲਗਭਗ ਖਤਮ ਹੋ ਗਿਆ ਸੀ। ਹਾਲਾਂਕਿ ਇਹ ਮੁੱਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਇਸ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸੀਐਮ ਮਾਨ ਨੇ ਪਟਿਆਲਾ ਲਈ 50 ਨਵੀਆਂ ਈ-ਬੱਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਵਿੱਚ ਸਹਾਈ ਸਿੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਬੜ੍ਹਾਵਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ। ਪਾਤੜਾਂ ਵਿੱਚ ਸਨਅਤੀ ਗਰਿੱਡ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਉ ਵਿੱਚ 66 ਕੇਬੀ ਗਰਿੱਡ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .