ਕੁਝ ਹੀ ਸਮੇਂ ਬਾਅਦ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਅਜਿਹੇ ਵਿਚ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ। ਪੰਜਾਬ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀ ਖਿੱਚੀ ਗਈ ਹੈ। ਥਾਂ-ਥਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਰਾਹ ਜਾਂਦੇ ਬੰਦੇ ਦੀ ਇਕੱਲੀ-ਇਕੱਲੀ ਚੀਜ਼ ਫਰੋਲੀ ਜਾ ਰਹੀ ਹੈ।
ਐੱਸਪੀ ਜਸਵੀਰ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ, ਡੀਆਈਜੀ ਪਟਿਆਲਾ, ਐੱਸਐੱਸਪੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਰੇਲਵੇ ਸਟੇਸ਼ਨ ‘ਤੇ ਕਾਰਡਨ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਸਰਚ ਆਪ੍ਰੇਸ਼ਨ ਵਿਚ ਐੱਸਐੱਚਓ ਬਖਸ਼ੀ ਵਾਲਾ, SHO ਲਾਹੌਰੀ ਗੇਟ ਤੋਂ ਇਲਾਵਾ 150 ਦੇ ਲਗਭਗ ਮੁਲਾਜ਼ਮ ਸ਼ਾਮਲ ਹਨ। ਪੈਰਾ ਮਿਲਟਰੀ ਫੋਰਸਿਜ਼ ਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਰੇਲਵੇ ਸਟੇਸ਼ਨ ‘ਤੇ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਸਟੇਸ਼ਨ ‘ਤੇ ਮੌਜੂਦ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ। ਸ਼ੱਕ ਹੋਣ ‘ਤੇ ਸਾਮਾਨ ਨੂੰ ਖੋਲ੍ਹ ਕੇ ਵੀ ਦੇਖਿਆ ਗਿਆ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਨੇ ਇਮੀਗ੍ਰੇਸ਼ਨ ਫੀਸ ‘ਚ ਕੀਤਾ ਭਾਰੀ ਵਾਧਾ
ਉਨ੍ਹਾਂ ਦੱਸਿਆ ਕਿ ਚੋਣਾਂ ਦੇ ਚੱਲਦੇ ਚੈਕਿੰਗ ਕੀਤੀ ਜਾ ਰਹੀ ਹੈ। ਸਰਚ ਆਪ੍ਰੇਸ਼ਨ ਦੌਰਾਨ ਕਈ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਦਿੱਤੀ ਗਈ ਗਾਈਡਲਾਈਨਸ ‘ਤੇ ਵੀ ਅਮਲ ਕੀਤਾ ਜਾ ਰਿਹਾ ਹੈ। ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਚੋਣਾਂ ਦੇ ਮੱਦੇਨਜ਼ਰ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ। ਕੋਈ ਵੀ ਸ਼ੱਕੀ ਵਿਅਕਤੀ ਮਿਲਣ ‘ਤੇ ਤੁਰੰਤ ਪੁਲਿਸ ਨੂੰ ਫੋਨ ਕਰਨ ਤੇ ਸਹਿਯੋਗ ਦੇਣ।
ਵੀਡੀਓ ਲਈ ਕਲਿੱਕ ਕਰੋ -: