ਚੰਗੇ ਭਵਿੱਖ ਲਈ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਸਾਰਿਆਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੰਦੀਆਂ ਹਨ। ਬੀਤੇ ਦਿਨੀਂ ਪਾਤੜਾਂ ਅਤੇ ਸਮਾਣਾ ਦੇ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਸਮਾਣਾ ਦੇ ਪਿੰਡ ਖੇੜਕੀ ਵਿੱਚ ਇੱਕ ਹੋਰ ਦਰਦਨਾਕ ਘਟਨਾ ਵਾਪਰੀ ਹੈ। ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪਿੰਡ ਖੇੜਕੀ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਗੁਰਵਿੰਦਰ ਦੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ। ਪਰ ਉੱਥੇ ਉਸ ਨੂੰ ਜੋ ਕਾਲਜ ਮਿਲਿਆ, ਉਹ ਉਸ ਨੂੰ ਸਹੀ ਨਹੀਂ ਲੱਗਾ। ਇਸੇ ਗੱਲ ਨੂੰ ਲੈ ਕੇ ਗੁਰਵਿੰਦਰ ਪ੍ਰੇਸ਼ਾਨ ਰਹਿੰਦਾ ਸੀ। ਉਹ ਹਰ ਰੋਜ਼ ਆਪਣਾ ਮਾਤਾ-ਪਿਤਾ ਤੇ ਦਾਦਾ-ਦਾਦੀ ਨਾਲ ਗੱਲ ਕਰਦਾ ਸੀ।
ਪਰਿਵਾਰ ਨੇ ਗੁਰਵਿੰਦਰ ਸਿੰਘ ਨੂੰ 25 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਸੀ। ਗੁਰਵਿੰਦਰ ਸਿੰਘ ਕੈਨੇਡਾ ਵਿੱਚ ਪੜ੍ਹਦਿਆਂ ਪਾਰਸਲ ਡਿਲੀਵਰੀ ਦਾ ਕੰਮ ਕਰਦਾ ਸੀ। ਅੱਜਕਲ੍ਹ ਕਾਲਜ ਬੰਦ ਹੋਣ ਕਾਰਨ ਉਹ ਰੋਜ਼ਾਨਾ ਵਾਂਗ ਕੰਮ ‘ਤੇ ਜਾ ਰਿਹਾ ਸੀ ਅਤੇ ਰੋਜ਼ਾਨਾ ਦੀ ਵਾਂਗ ਉਹ ਪੈਟਰੋਲ ਪੰਪ ‘ਤੇ ਤੇਲ ਪਵਾਉਣ ਗਿਆ, ਜਿੱਥੇ ਗੁਰਵਿੰਦਰ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਗੁਰਵਿੰਦਰ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਜੱਚਾ-ਬੱਚਾ ਨੂੰ ਮਿਲਣਗੀਆਂ ਬਿਹਤਰ ਸਿਹਤ ਸਹੂਲਤਾਂ, ਸੂਬੇ ‘ਚ ਬਣਨਗੇ MLCU ਯੂਨਿਟ
ਗੁਰਵਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਸ ਨੂੰ ਵਿਦੇਸ਼ ਭੇਜਣ ਲਈ ਅਸੀਂ ਜ਼ਮੀਨ ਵੇਚ ਦਿੱਤੀ। ਇਸ ਤੋਂ ਇਲਾਵਾ ਕਰਜ਼ਾ ਲੈ ਕੇ ਉਸ ਨੂੰ ਪੜ੍ਹਾਈ ਲਈ ਵਿਦੇਸ਼ ਭੇਜਿਆ ਸੀ। ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਮੇਰੇ ਬੱਚੇ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…