ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਮਾਲ ਹਲਕਾ ਢਪਈ, ਸਬ-ਤਹਿਸੀਲ ਕਾਦੀਆਂ, ਗੁਰਦਾਸਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰ ਪਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਨਵਿੰਦਰ ਪਾਲ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਾਸੀ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਦੋਸ਼ੀ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਮ ਜ਼ਮੀਨ ਦੀ ਮੌਤ ਦਰਜ ਕਰਵਾਉਣ ਬਦਲੇ ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਲਏ ਸਨ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ। .
ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ 7ਵੇਂ ਦਿਨ ਵੀ ਫ੍ਰੀ, ਕਿਸਾਨਾਂ ਦੀ NHAI ਨੂੰ ਚਿਤਾਵਨੀ, ‘ਜੇ ਗੱਲ ਨਾ ਹੋਈ ਤਾਂ…’
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਟਵਾਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: