ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸੀਨੀਅਰ ਆਗੂਆਂ ਵਿੱਚ ਹੋਈ।
ਟੀਨੂੰ ਦੇ ਨਾਲ-ਨਾਲ ਕਈ ਸਮਰਥਕਾਂ ਨੇ ਵੀ ‘ਆਪ’ ਦੀ ਮੈਂਬਰਸ਼ਿਪ ਲੈ ਲਈ ਹੈ। ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ ਕਿਉਂਕਿ ਜਲੰਧਰ ‘ਚ ਦਲਿਤ ਵੋਟਾਂ ‘ਤੇ ਟੀਨੂੰ ਦੀ ਮਜ਼ਬੂਤ ਪਕੜ ਹੈ।
ਇਹ ਵੀ ਪੜ੍ਹੋ : ਜ਼ਿੰਦਗੀ ਦੀ ਜੰਗ ਹਾਰਿਆ ਮਾਸੂਮ, ਨਹੀਂ ਬਚ ਸਕੀ ਬੋਰਵੈੱਲ ‘ਚ ਫਸੇ 6 ਸਾਲਾਂ ਮਯੰਕ ਦੀ ਜਾ/ਨ
ਟੀਨੂੰ ਦੇ ਨਾਲ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਚੰਨੀ ਪਿਛਲੇ 30 ਸਾਲਾਂ ਤੋਂ ਅਕਾਲੀ ਦਲ ਦਾ ਹਿੱਸਾ ਸਨ। ਪੋਸਟ ‘ਚ ਚੰਨੀ ਨੇ ਕਿਹਾ ਕਿ ਉਹ ਅੰਦਰੂਨੀ ਸਿਆਸਤ ਕਾਰਨ ਪਾਰਟੀ ਛੱਡ ਰਹੇ ਹਨ। ਇਸ ਕਾਰਨ ਉਸ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਲੈ ਕੇ ਰੈਲੀ ਕੱਢੀ ਜਾ ਰਹੀ ਸੀ। ਉਸ ਦੌਰਾਨ ਪਵਨ ਟੀਨੂੰ ਵੀ ਆ ਗਿਆ ਸੀ। ਰੈਲੀ ਵਿੱਚ ਪੱਤਰਕਾਰਾਂ ਨੇ ਜਦੋਂ ਟੀਨੂੰ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੋ? ਟੀਨੂੰ ਨੇ ਦੱਬੀ ਹੋਈ ਆਵਾਜ਼ ਵਿੱਚ ਜਵਾਬ ਦਿੱਤਾ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਅਤੇ ਕੀ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: