ਲੁਧਿਆਣਾ ਵਿੱਚ ਲੋਕਾਂ ਨੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਦਰੇਸੀ ਥਾਣੇ ਦੇ ਬਾਹਰ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕ੍ਰਿਪਾਲ ਨਗਰ ਦੀ ਗਲੀ ਨੰਬਰ 4 ਵਿੱਚ ਰਹਿਣ ਵਾਲੇ ਲੋਕਾਂ ਦਾ ਦੋਸ਼ ਹੈ ਕਿ ਨੌਜਵਾਨ ਦੀ ਦੋ ਦਿਨ ਪਹਿਲਾਂ ਚਿੱਟੇ ਕਾਰਨ ਮੌਤ ਹੋ ਗਈ ਸੀ, ਇਸ ਦੇ ਬਾਵਜੂਦ ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਤੋਂ ਇੱਥੇ ਨਸ਼ਾ ਸਪਲਾਈ ਕਰ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਇਲਾਕੇ ‘ਚ ਪੁਲਿਸ ਗਸ਼ਤ ਕਰਦੀ ਹੈ ਪਰ ਔਰਤ ਨੂੰ ਨਜ਼ਰਅੰਦਾਜ਼ ਕਰਕੇ ਉੱਥੋਂ ਚਲੀ ਜਾਂਦੀ ਹੈ। ਲੋਕਾਂ ਦੇ ਰੋਸ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ।
ਇਲਾਕਾ ਨਿਵਾਸੀ ਸਵੀਟੀ ਨੇ ਦੋਸ਼ ਲਾਇਆ ਕਿ ਉਕਤ ਔਰਤ ਨਸ਼ਾ ਵੇਚਣ ਦੇ ਨਾਲ-ਨਾਲ ਦੇਹ ਵਪਾਰ ਦਾ ਕੰਮ ਵੀ ਕਰਦੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਉਸ ਦੀਆਂ ਇਹ ਹਰਕਤਾਂ ਕਈ ਵਾਰ ਕੈਦ ਹੋ ਚੁੱਕੀਆਂ ਹਨ। ਪੁਲਿਸ ਇੱਥੇ ਆਉਂਦੀ ਹੈ ਪਰ ਕੋਈ ਕਾਰਵਾਈ ਨਹੀਂ ਕਰਦੀ। ਇਸ ਔਰਤ ਨੂੰ ਪੁਲਿਸ ਨੇ ਕਈ ਵਾਰ ਹਿਰਾਸਤ ‘ਚ ਵੀ ਲਿਆ ਹੈ ਪਰ ਕੁਝ ਦਿਨਾਂ ਬਾਅਦ ਉਹ ਵਾਪਸ ਆ ਕੇ ਨਸ਼ਾ ਵੇਚਣ ਲੱਗ ਜਾਂਦੀ ਹੈ। ਅੱਜ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਅਸਲ ਦੋਸ਼ੀ ਔਰਤ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਇਲਾਕਾ ਮੁਖੀ ਲਾਲ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲੀ ਔਰਤ ਦੇ ਮੁੰਡੇ ਦੀ ਵੀ ਚਿੱਟੇ ਕਾਰਨ ਮੌਤ ਹੋ ਗਈ ਹੈ। ਇਸ ਕਾਰਨ ਉਸ ਦਾ ਕਿਸੇ ਦੇ ਬੱਚਿਆਂ ਨਾਲ ਕੋਈ ਮੋਹ ਨਹੀਂ ਹੈ। ਸੁਭਾਸ਼ ਨਗਰ ਅਤੇ ਹੋਰ ਇਲਾਕਿਆਂ ਦੇ ਨੌਜਵਾਨ ਹਰ ਰੋਜ਼ ਔਰਤ ਕੋਲ ਚਿੱਟਾ ਖਰੀਦਣ ਲਈ ਆਉਂਦੇ ਹਨ। ਇਸ ਗਲੀ ਦੀ ਹਾਲਤ ਇਹ ਬਣ ਗਈ ਹੈ ਕਿ ਇੱਕ ਔਰਤ ਆਪਣੇ ਘਰ ਵਿੱਚ ਨੌਜਵਾਨਾਂ ਨੂੰ ਚਿੱਟੇ ਦਾ ਸੇਵਨ ਕਰਵਾਉਂਦੀ ਹੈ, ਜਿਸ ਤੋਂ ਬਾਅਦ ਨਸ਼ੇੜੀ ਨੌਜਵਾਨ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, 10 ਲੱਖ ਦੀ ਰਿਸ਼ਵਤ ਮੰਗਣ ਵਾਲੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
ਜਦੋਂ ਕੋਈ ਔਰਤ ਦਾ ਨਸ਼ਾ ਵੇਚਣ ਦਾ ਵਿਰੋਧ ਕਰਦਾ ਹੈ ਤਾਂ ਉਹ ਬਾਹਰੋਂ ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ ਦੀ ਕੁੱਟਮਾਰ ਕਰਵਾਉਂਦੀ ਹੈ। ਐਡਵੋਕੇਟ ਰਮੇਸ਼ ਕਪੂਰ ਨੇ ਦੱਸਿਆ ਕਿ ਅੱਜ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇਲਾਕੇ ਵਿੱਚ ਦੇਹ ਵਪਾਰ ਅਤੇ ਨਸ਼ੇ ਦੀ ਤਸਕਰੀ ਚੱਲ ਰਹੀ ਹੈ। ਪਿਛਲੇ ਕਰੀਬ 15 ਸਾਲਾਂ ਤੋਂ ਗਲੀ ਵਿੱਚ ਚਿੱਟੇ ਦਾ ਕੰਮ ਚੱਲ ਰਿਹਾ ਹੈ। ਪੁਲਿਸ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਨਹੀਂ ਕਰਦੀ, ਜਿਸ ਕਾਰਨ ਲੋਕਾਂ ਨੂੰ ਥਾਣੇ ਦੇ ਬਾਹਰ ਇਕੱਠੇ ਹੋ ਕੇ ਨਾਅਰੇਬਾਜ਼ੀ ਕਰਨੀ ਪਈ। ਫਿਲਹਾਲ ਪੁਲਿਸ ਨੇ ਐਫਆਈਆਰ ਦਰਜ ਕਰਕੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਔਰਤ ਅਜੇ ਫਰਾਰ ਹੈ।
ਵੀਡੀਓ ਲਈ ਕਲਿੱਕ ਕਰੋ -: