ਫਰੀਦਕੋਟ ‘ਚ ਸ਼ਨੀਵਾਰ ਸ਼ਾਮ ਹਜ਼ੂਰੀ ਬਾਜ਼ਾਰ ‘ਚੋਂ ਇਕ ਕੁੜੀ ਦਾ ਮੋਬਾਇਲ ਖੋਹ ਕੇ ਮੋਟਰਸਾਈਕਲ ‘ਤੇ ਭੱਜ ਰਹੇ ਦੋ ਦੋਸ਼ੀਆਂ ਨੂੰ ਲੋਕਾਂ ਨੇ ਕਾਬੂ ਕਰ ਲਿਆ। ਇਸ ਤੋਂ ਬਾਅਦ ਦੋਵਾਂ ਦੋਸ਼ੀਆਂ ਦਾ ਬੁਰੀ ਤਰ੍ਹਾਂ ਕੁਟਾਪਾ ਚਾੜਿਆ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਫਰੀਦਕੋਟ ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਦੋਸ਼ੀਆਂ ਨੂੰ ਆਪਣੇ ਨਾਲ ਥਾਣੇ ਲੈ ਗਈ।
ਜਵੈਲਰਜ਼ ਐਸੋਸੀਏਸ਼ਨ ਦੇ ਮੁਖੀ ਰਾਜਨ ਠਾਕੁਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਮੋਟਰਸਾਈਕਲ ਸਵਾਰ ਹਮਲਾਵਰ ਲੋਕਾਂ ਦੇ ਮੋਬਾਈਲ ਫ਼ੋਨ ਖੋਹ ਰਹੇ ਸਨ ਅਤੇ ਅੱਜ ਵੀ ਹਜ਼ੂਰੀ ਬਾਜ਼ਾਰ ਵਿੱਚ ਇੱਕ ਕੁੜੀ ਮੋਬਾਈਲ ਫ਼ੋਨ ‘ਤੇ ਗੱਲ ਕਰ ਰਹੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਉਸ ਦਾ ਮੋਬਾਈਲ ਫੋਨ ਖੋਹ ਲਿਆ।
ਉਹ ਉੱਚੀ ਗਲੀ ਵੱਲ ਤੇਜ਼ੀ ਨਾਲ ਭੱਜੇ, ਪਰ ਉਨ੍ਹਾਂ ਜੀ ਮੋਟਰਸਾਈਕਲ ਅੱਗੇ ਇਕ ਵਿਅਕਤੀ ਨਾਲ ਟਕਰਾ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਦੋਵੇਂ ਹੇਠਾਂ ਡਿੱਗ ਗਏ, ਜਦੋਂ ਤੱਕ ਕੁੜੀ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਦੋਵਾਂ ਨੂੰ ਫੜ ਲਿਆ ਅਤੇ ਉਨ੍ਹਾਂ ਕੋਲੋਂ ਕੁੜੀ ਦਾ ਮੋਬਾਈਲ ਵੀ ਬਰਾਮਦ ਕਰ ਲਿਆ।
ਇਹ ਵੀ ਪੜ੍ਹੋ : ਜਲੰਧਰ ਦੇ ਪਰਗਟ ਸਿੰਘ ਨੇ ਵਧਾਇਆ ਪੰਜਾਬ ਦਾ ਮਾਣ, ਕੈਲੀਫੋਰਨੀਆ ‘ਚ ਦੂਜੀ ਵਾਰ ਬਣੇ ਮੇਅਰ
ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਦੋਵਾਂ ਲੁਟੇਰਿਆਂ ਜਾ ਜ਼ਬਰਦਸਤ ਕੁਟਾਪਾ ਚਾੜਿਆ ਗਿਆ। ਜਦੋਂ ਨੇੜੇ ਖੜ੍ਹੀ ਫਰੀਦਕੋਟ ਥਾਣੇ ਦੀ ਟੀਮ ਨੂੰ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਵੀ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀਆਂ ਨੂੰ ਥਾਣੇ ਲੈ ਗਈ।