ਕਿਸਾਨ ਅੰਦੋਲਨ ਦਾ ਅਸਰ ਹੁਣ ਬੱਸਾਂ ਵਿਚ ਸਫਰ ਕਰਨ ਵਾਲੇ ਯਾਤਰੀਆਂ ‘ਤੇ ਵੀ ਪੈਣ ਵਾਲਾ ਹੈ ਜਿਸ ਨਾਲ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਦਾ ਅਸਰ ਪੰਜਾਬ ਰੋਡਵੇਜ਼ ਆਨਲਾਈਨ ਬੁਕਿੰਗ ‘ਤੇ ਵੀ ਦਿਖਣ ਲੱਗਾ ਹੈ। ਖਬਰ ਮੁਤਾਬਕ ਪੰਜਾਬ ਰੋਡਵੇਜ਼ ਵੱਲੋਂ ਅੰਬਾਲਾ ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਪਿਛਲੇ ਦਿਨੀਂ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ ਸੀ ਜਿਸ ਕਾਰਨ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਹੋਇਆ।
ਇਹ ਵੀ ਪੜ੍ਹੋ : ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ- ‘ਹਰ ਪੱਖ ਨੂੰ ਧਿਆਨ ‘ਚ ਰੱਖ ਕੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ’
ਆਨਲਾਈਨ ਬੁਕਿੰਗ ਨੂੰ ਬੰਦ ਕਰਨ ਦੇ ਫੈਸਲੇ ਦੇ ਬਾਅਦ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸੇ ਕਾਰਨ ਜਲੰਧਰ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੰਟਰਸਟੇਟ ਬੱਸ ਟਰਮੀਨਲ ‘ਤੇ ਦਿੱਲੀਤੇ ਹਰਿਆਣਾ ਦੇ ਕਾਊਂਟਰ ਵੀ ਖਾਲੀ ਦਿਖਾਈ ਦਿੱਤੇ। ਯਾਤਰੀ ਹਰਿਆਣਾ ਤੇ ਦਿੱਲੀ ਦੀ ਯਾਤਰਾ ਕਰਨ ਤੋਂ ਬਚ ਰਹੇ ਹਨ।ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਕਾਰਨ ਪੰਜਾਬ ਨੇ ਅੰਬਾਲਾ-ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਨੂੰ ਬੰਦ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”