ਤਰਨਤਾਰਨ ਦੇ ਪਿੰਡ ਮੁਗਲਾਣੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ (ਉਮਰ 30 ਸਾਲ) ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਦੇਵ ਸਿੰਘ ਇਕ ਮਹੀਨਾ ਪਹਿਲਾਂ ਦੁਬਈ ਤੋਂ ਵਾਪਸ ਪਰਤਿਆ ਸੀ ਤੇ ਇਥੇ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰਦਾ ਸੀ ਪਰ ਬੀਤੇ ਦਿਨੀਂ ਪਿੰਡ ਦੇ ਕੁਝ ਨੌਜਵਾਨ ਉਸ ਨੂੰ ਨਾਲ ਲੈ ਗਏ ਤੇ ਜਦੋਂ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ ਤਾਂ ਉਸ ਨੂੰ ਘਰ ਅੰਦਰ ਸੁੱਟ ਗਏ।
ਇਹ ਵੀ ਪੜ੍ਹੋ : ਪੰਜਾਬ ‘ਚ 1 PCS ਤੇ 5 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ
ਦੱਸ ਦੇਈਏ ਕਿ ਬਲਦੇਵ ਸਿੰਘ ਵਿਆਹਿਆ ਹੋਇਆ ਸੀ ਤੇ ਉਸ ਦਾ ਇਕ 5 ਮਹੀਨਿਆਂ ਦਾ ਜਵਾਕ ਵੀ ਹੈ। ਪਰਿਵਾਰਕ ਮੈਂਬਰ ਪੁਲਿਸ ਤੇ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਨ ਲਈ ਮਜਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਵਿਚ ਨਸ਼ਿਆਂ ਦੀ ਵਿਕਰੀ ਉਤੇ ਰੋਕ ਲਗਾਈ ਜਾਵੇ ਤਾਂ ਜੋ ਕਿਸੇ ਹੋਰ ਮਾਂ ਦਾ ਪੁੱਤ ਉਨ੍ਹਾਂ ਕੋਲੋਂ ਨਾ ਵਿਛੜੇ।
ਵੀਡੀਓ ਲਈ ਕਲਿੱਕ ਕਰੋ -:
























