ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਤਨਮਨਜੋਤ ਸਿੰਘ ਗਿੱਲ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਡੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿਸ ਗਿਰੋਹ ਨਾਲ ਸਬੰਧਤ ਹਨ। ਦੂਜਾ ਦੋਸ਼ੀ ਅਜੇ ਫਰਾਰ ਹੈ।
ਐਂਡੀ ਡੁੱਗਾ ਦਾ ਪੂਰਾ ਨਾਂ ਇੰਦਰਜੀਤ ਡੁੱਗਾ ਹੈ। ਉਹ ਕੈਨੇਡਾ ਵਿੱਚ ਇੱਕ ਪੰਜਾਬੀ ਸਿੱਖ ਮਿਲੇਨੀਅਰ ਹੈ। ਉਹ ਮੂਲ ਤੌਰ ‘ਤੇ ਪੰਜਾਬ ਦੇ ਫਗਵਾੜਾ ਦੇ ਪਿੰਡ ਰਾਮਪੁਰਾ ਸੁਨਰਾ ਦਾ ਰਹਿਣ ਵਾਲਾ ਹੈ। 1989 ਵਿੱਚ ਉਹ ਪੰਜਾਬ ਤੋਂ ਕੈਨੇਡਾ ਚਲਾ ਗਿਆ। ਉਸ ਨੇ ਨਿਊ ਮਿਲੇਨੀਅਮ ਟਾਇਰ ਸੈਂਟਰ ਖੋਲ੍ਹਿਆ, ਜਿਸ ਤੋਂ ਬਾਅਦ ਉਸ ਦੀ ਮਨਕੀਰਤ ਔਲਖ ਨਾਲ ਦੋਸਤੀ ਹੋ ਗਈ। ਮਨਕੀਰਤ ਨੇ ਕਈ ਗੀਤਾਂ ‘ਚ ਉਸ ਦੇ ਨਾਂ ਦਾ ਵੀ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ।
ਇਹ ਵੀ ਪੜ੍ਹੋ : ‘ਸਮਾਜ ਦੇ ਭਰੋਸੇ ਦਾ ਫਾਇਦਾ ਚੁੱਕਣਾ ਗਲਤ…’, ਹਨੀਟ੍ਰੈਪ ਦੀ ਦੋਸ਼ੀ ਮਹਿਲਾ ASI ਨੂੰ ਜ਼ਮਾਨਤ ਦੇਣ ਤੋਂ ਇਨਕਾਰ
ਪੁਲਿਸ ਸੂਤਰਾਂ ਮੁਤਾਬਕ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਹੀ ਐਂਡੀ ਡੁੱਗਾ ਵੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਐਂਡੀ ਡੁੱਗਾ ਨੇ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ। ਹਾਲਾਂਕਿ, ਪੰਜਾਬ ਪੁਲਿਸ ਅਤੇ ਕੈਨੇਡੀਅਨ ਜਾਂਚ ਵਿੱਚ ਕਿਤੇ ਵੀ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –