ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੀ ਰਿਹਾਈ ਦੀ ਪਟੀਸ਼ਨ ਵਾਪਿਸ ਲੈਣ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਭੁੱਖ ਹੜਤਾਲ ਕਰਨ ਦੀ ਵੀ ਚਿਤਾਵਨੀ ਦਿੱਤੀ ਸੀ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਪਟੀਸਨ ਵਾਪਿਸ ਨਹੀਂ ਲਈ ਜਾਏਗੀ। ਸ਼੍ਰੋਮਣੀ ਕਮੇਟੀ ਦਾ ਵਫ਼ਦ ਸੋਮਵਾਰ ਨੂੰ ਭੁੱਖ ਹੜਤਾਲ ਤੋਂ ਬੈਠਣ ਤੋਂ ਰੋਕਣ ਲਈ ਇੱਕ ਵਾਰ ਫਿਰ ਭਾਈ ਰਾਜੋਆਣਾ ਨੂੰ ਮਿਲਣ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੂੰ ਜਿਉਂਦੇ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸਿੱਖ ਕੌਮ 5 ਦਸੰਬਰ ਨੂੰ ਹੜਤਾਲ ਨਹੀਂ ਕਰਨਾ ਚਾਹੁੰਦੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ 20 ਦਸੰਬਰ ਨੂੰ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।
ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਰਾਸ਼ਟਰਪਤੀ ਭਵਨ ਤੱਕ ਕੱਢਿਆ ਜਾਵੇਗਾ। ਉਹ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸਾਰੇ 26 ਲੱਖ ਭਰੇ ਫਾਰਮ ਸੌਂਪਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮੁੱਦਾ ਸਰਕਾਰ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ 20 ਦਸੰਬਰ ਦੇ ਧਰਨੇ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ।
ਸ਼੍ਰੋਮਣੀ ਕਮੇਟੀ 5 ਦਸੰਬਰ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਵੱਲੋਂ ਐਲਾਨੀ ਭੁੱਖ ਹੜਤਾਲ ਨੂੰ ਰੋਕਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਭਾਈ ਰਾਜੋਆਣਾ ਕੇਂਦਰ ਸਰਕਾਰ ਵੱਲੋਂ ਆਪਣੀ ਸਜ਼ਾ ਬਾਰੇ ਕੋਈ ਫੈਸਲਾ ਨਾ ਲੈਣ ਅਤੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਠੋਸ ਕਦਮ ਨਾ ਚੁੱਕਣ ਤੋਂ ਨਾਰਾਜ਼ ਹਨ। ਹਾਲ ਹੀ ਵਿੱਚ ਪ੍ਰਧਾਨ ਧਾਮੀ ਨਾਲ ਮੁਲਾਕਾਤ ਦੌਰਾਨ ਰਾਜੋਆਣਾ ਨੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ 2011 ਵਿੱਚ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਪੀਲ ਵੀ ਵਾਪਸ ਲਈ ਜਾਵੇ।
ਇਹ ਵੀ ਪੜ੍ਹੋ : ‘ਜੁਆਇੰਟ ਖਾਤਾ ਹੋਣ ‘ਤੇ ਦੋਵਾਂ ਦੇ ਸਾਈਨ ਜ਼ਰੂਰੀ, ਚੈੱਕ ਬਾਊਂਸ ‘ਤੇ ਨਹੀਂ ਚੱਲੇਗਾ ਕੇਸ’- ਹਾਈਕੋਰਟ ਦਾ ਫੈਸਲਾ
ਭਾਈ ਰਾਜੋਆਣਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਪੀਲ 2011 ਤੋਂ ਪੈਂਡਿੰਗ ਹੈ। ਦਰਅਸਲ, ਭਾਈ ਰਾਜੋਆਣਾ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਹੋ ਚੁੱਕੀ ਹੈ ਪਰ ਰਹਿਮ ਦੀ ਅਪੀਲ ਕਾਰਨ ਨਾ ਤਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਗਿਆ ਹੈ।
ਐਸਜੀਪੀਸੀ ਦੀ ਰਹਿਮ ਦੀ ਅਪੀਲ ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਵੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ, 550ਵੇਂ ਪ੍ਰਕਾਸ਼ ਪੁਰਬ ਮੌਕੇ ਪਹਿਲੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਪਰ ਇਸ ਨੋਟੀਫਿਕੇਸ਼ਨ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –