ਲੋਹੜੀ ਤੋਂ ਪਹਿਲਾਂ ਪੰਜਾਬੀਆਂ ਨੂੰ ਰਾਹਤ ਭਰੀ ਖਬਰ ਮਿਲੀ ਹੈ। ਪੰਜਾਬ ‘ਚ ਪੈਟ੍ਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 27 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ ਤੇ ਡੀਜ਼ਲ ਵੀ 25 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ। ਹੁਣ ਪੰਜਾਬ ਵਿਚ ਪੈਟਰੋਲ ਦੀਆਂ ਕੀਮਤਾਂ 98.12 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ ਤੇ ਇਸੇ ਤਰ੍ਹਾਂ ਡੀਜ਼ਲ 85.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਪੈਟਰੋਲ ਦੀ ਕੀਮਤ ‘ਚ 18 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ, ਗੁਜਰਾਤ ਅਤੇ ਹਰਿਆਣਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ 26 ਪੈਸੇ ਅਤੇ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਪੱਛਮੀ ਬੰਗਾਲ, ਤੇਲੰਗਾਨਾ ਅਤੇ ਜੰਮੂ-ਕਸ਼ਮੀਰ ‘ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”