ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।
ਹਾਈਕੋਰਟ ਨੇ ਫੈਸਲੇ ਵਿੱਚ ਕਿਹਾ ਹੈ ਕਿ ਗੁਰਮੀਤ ਰਾਮ ਰਹੀਮ ਸਿੰਘ ਖਤਰਨਾਕ ਅਪਰਾਧੀ ਨਹੀਂ ਹੈ, ਜਿਵੇਂਕਿ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ। ਅਜੇ ਵਿਸਥਾਰਤ ਫੈਸਲਾ ਆਉਣਾ ਬਾਕੀ ਹੈ।
ਗੁਰਮੀਤ ਰਾਮ ਰਹੀਮ ਦੀ ਫਰਲੋ ਨੂੰ ਚੋਣਾਂ ਵਿੱਚ ਖੜ੍ਹੇ ਪਰਮਜੀਤ ਸਿੰਘ ਸਹੋਲੀ ਨਾਂ ਦੇ ਆਜ਼ਾਦ ਉਮੀਦਵਾਰ ਵੱਲੋਂ ਚੁਣੌਤੀ ਦਿੱਤੀ ਗਈ ਸੀ। 25 ਫਰਰੀ ਨੂੰ ਹਾਈਕਰੋਟ ਨੇ ਇਸ ‘ਤੇ ਫੈਸਲਾ ਸੁਰੱਖਿੱਤ ਰਖਿਆ ਸੀ। ਰਾਮ ਰਹੀਮ ਨੂੰ 7 ਫਰਵਰੀ ਨੂੰ ਦਿੱਤੀ ਗਈ 21 ਦਿਨ ਦੀ ਫਰਲੋ ਬੀਤੀ 27 ਫਰਵਰੀ ਨੂੰ ਖਤਮ ਹੋ ਗਈ ਸੀ, ਜਦਕਿ 20 ਫਰਵਰੀ ਨੂੰ ਪੰਜਾਬ ਵਿੱਚ ਚੋਣਾਂ ਸਨ।
ਇਸ ਫਰਲੋ ਖਿਲਾਫ ਚੁਣੌਤੀ ਵਿੱਚ ਕਿਹਾ ਗਿਆ ਸੀ ਕਿ ਡੇਰਾ ਮੁਖੀ ਹਾਰਡਕੋਰ ਅਪਰਾਧੀ ਹੈ। ਉਸ ਨੇ ਫਰੋਲ ਲਈ ਘੱਟੋ-ਘੱਟ ਜੇਲ੍ਹ ਮਿਆਦ ਪੂਰੀ ਨਹੀਂ ਕੀਤੀ ਹੈ। ਇਸ ਪਿੱਛੋਂ ਹਰਿਆਣਾ ਸਰਕਾਰ ਨੇ ਹਾਈਕੋਰਟ ਵਿੱਚ ਇਨ੍ਹਾਂ ਦੋਸ਼ਾਂ ਨੂੰ ਖਾਰਿਜ ਕਰਦਿਆਂ ਜੇਲ੍ਹ ਰਿਕਾਰਡ ਪੇਸ਼ ਕੀਤੇ ਕਿ ਉਸ ਨੂੰ ਨਿਯਮਾਂ ਅਧੀਨ ਫਰਲੋ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਸਰਕਾਰ ਨੇ ਜਵਾਬ ਵਿੱਚ ਕਿਹਾ ਸੀ ਕਿ ਜਬਰ-ਜ਼ਨਾਹ ਮਾਮਲੇ ਵਿੱਚ ਰਾਮ ਰਹੀਮ 6 ਸਾਲ, 1 ਮਹੀਨਾ ਤੇ 9 ਦਿਨ ਦੀ ਸਜ਼ਾ ਕੱਟ ਚੁੱਕਾ ਹੈ, ਦੂਜੇ ਪਾਸੇ ਦੋਵੇਂ ਕਤਲ ਉਸ ਨੇ ਖੁਦ ਨਹੀਂ ਕੀਤੇ ਸਨ, ਸਗੋਂ ਉਹ ਸਾਜ਼ਿਸ਼ ਵਿੱਚ ਸ਼ਾਮਲ ਸੀ, ਜਿਸ ਕਰਕੇ ਉਹ ਹਾਰਡੋਰ ਕ੍ਰਿਮਨਲ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ।