ਪੰਜਾਬ ਦੇ ਬਠਿੰਡਾ ‘ਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਮੇਲਾ ਦੇ ਕਤਲ ਦੇ ਵਿਰੋਧ ‘ਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਹੜਤਾਲ ‘ਤੇ ਬੈਠੇ ਹੋਏ ਹਨ। ਮਾਲ ਰੋਡ ’ਤੇ ਇਕੱਠੇ ਹੋਏ ਦੁਕਾਨਦਾਰਾਂ ਨੇ ਹੁਣ ਫੌਜੀ ਚੌਕ ’ਚ ਧਰਨਾ ਦਿੱਤਾ ਹੈ। ਵਪਾਰ ਮੰਡਲ ਵੱਲੋਂ ਅੱਜ ਬਠਿੰਡਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੁਕਾਨਦਾਰਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਹੈ।
ਬਠਿੰਡਾ ਪੁਲਿਸ ਨੇ ਦੋਵਾਂ ਬਦਮਾਸ਼ਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਦੋਵਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਇਹ ਵੀ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਦੱਸ ਦੇਈਏ ਕਿ ਸ਼ਨੀਵਾਰ ਸ਼ਾਮ 5.30 ਵਜੇ ਬਾਈਕ ਸਵਾਰ ਬਦਮਾਸ਼ਾਂ ਨੇ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ। ਇਸ ਸਬੰਧੀ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਵਿੱਚ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਵੱਖ-ਵੱਖ ਕੋਣਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿੱਚ ਤਕਨੀਕੀ ਸਹਿਯੋਗ ਵੀ ਲਿਆ ਜਾ ਰਿਹਾ ਹੈ। ਸ਼ੁਰੂਆਤੀ ਜਾਂਚ ‘ਚ ਕੁਝ ਸਬੂਤ ਮਿਲੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਜਿੰਦਰ ਮੇਲਾ ਨੂੰ ਕਿਸੇ ਵੀ ਤਰ੍ਹਾਂ ਦੀ ਧਮਕੀ ਭਰੀ ਕਾਲ ਦੀ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਤਲ ਕਰਨ ਵਾਲੇ ਦੋਸ਼ੀਆਂ ਦੀ ਉਮਰ 25 ਸਾਲ ਦੇ ਕਰੀਬ ਸੀ। ਮੌਕੇ ਤੋਂ ਮਿਲੇ ਖੋਲ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ, ਫਿਰ ਪਤਾ ਲੱਗੇਗਾ ਕਿ ਕਿਸ ਹਥਿਆਰ ਦੀ ਵਰਤੋਂ ਕੀਤੀ ਗਈ ਸੀ। ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਹਮਲਾਵਰ ਗੈਂਗਸਟਰ ਹਨ ਜਾਂ ਨਹੀਂ।
ਜ਼ਿਕਰਯੋਗ ਹੈ ਕਿ ਬਠਿੰਡਾ ਦੇ ਸਭ ਤੋਂ ਵੱਡੇ ਅਤੇ ਪੌਸ਼ ਵਪਾਰਕ ਖੇਤਰ ਮਾਲ ਰੋਡ ‘ਤੇ ਸਥਿਤ ਮਸ਼ਹੂਰ ਹਰਮਨ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਸ਼ਨਿਚਰਵਾਰ ਸ਼ਾਮ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਉਸ ਨੂੰ 5 ਗੋਲੀਆਂ ਮਾਰ ਦਿੱਤੀਆਂ। ਜਦੋਂ ਗੋਲੀਬਾਰੀ ਹੋਈ ਤਾਂ ਹਰਮਨ ਅੰਮ੍ਰਿਤਸਰ ਕੁਲਚਾ ਦਾ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਆਪਣੇ ਰੈਸਟੋਰੈਂਟ ਦੇ ਬਾਹਰ ਕੁਰਸੀ ‘ਤੇ ਬੈਠਾ ਸੀ।
ਇਹ ਵੀ ਪੜ੍ਹੋ : ਚੱਲਦੀ ਬੱਸ ‘ਚ ਡਰਾਈਵਰ ਨੂੰ ਆਇਆ ਹਾਰਟ ਅਟੈਕ, ਮ.ਰਦੇ-ਮ.ਰਦੇ ਸਿਆਣਪ ਨਾਲ ਬਚਾ ਗਿਆ 48 ਜਾ.ਨਾਂ
ਗੋਲੀਆਂ ਚਲਾਉਣ ਤੋਂ ਬਾਅਦ ਬਦਮਾਸ਼ ਉਥੋਂ ਫ਼ਰਾਰ ਹੋ ਗਏ। ਜੌਹਲ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜੌਹਲ ਬਠਿੰਡਾ ਦੀ ਮਾਲ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਸਨ।
ਵੀਡੀਓ ਲਈ ਕਲਿੱਕ ਕਰੋ -: