ਸੂਬੇ ਵਿਚ ਸੜਕ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਬਹੁਤ ਸਾਰੀਆਂ ਮੌਤਾਂ ਸੜਕ ਹਾਦਸੇ ਕਾਰਨ ਰੋਜ਼ਾਨਾ ਹੋ ਜਾਂਦੀਆਂ ਹਨ। ਅਜਿਹਾ ਹੀ ਇਕ ਹਾਦਸਾ ਹੁਸ਼ਿਆਰਪੁਰ ਵਿਖੇ ਵਾਪਰਿਆ ਜਿਥੇ ਸੜਕ ਹਾਦਸੇ ਵਿਚ ਇਕ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਰਾਮਪੁਰ ਦੇ ਰਹਿਣ ਵਾਲੇ ਪ੍ਰਿੰਸ ਵਜੋਂ ਹੋਈ ਹੈ। ਹਾਦਸਾ ਅੱਜ ਸਵੇਰੇ ਹੁਸ਼ਿਆਰਪੁਰ-ਗੜ੍ਹਸ਼ੰਕਰ ‘ਤੇ ਹੋਇਆ। ਮਿਲੀ ਜਾਣਕਾਰੀ ਮੁਤਾਬਕ ਪ੍ਰਿੰਸ ਆਪਣੀ ਬਾਈਕ ‘ਤੇ ਸਵਾਰ ਹੋ ਕੇ ਸਕੂਲ ਜਾ ਰਿਹਾ ਸੀ। ਜਦੋਂ ਉਹ ਪਿੰਡ ਬੱਦੋਆਣਾ ਕੋਲ ਪਹੁੰਚਿਆ ਤਾਂ ਤੇਜ਼ ਰਫਤਾਰ ਪਿਕਅੱਪ ਗੱਡੀ ਨੇ ਟੱਕਰ ਮਾਰ ਦਿੱਤੀ। ਟੱਕਰ ਲੱਗਣ ਨਾਲ ਪ੍ਰਿੰਸ ਦੂਰ ਜਾ ਡਿੱਗਾ। ਹਾਦਸਾ ਹੁੰਦਾ ਦੇਖ ਲੋਕ ਇਕੱਠੇ ਹੋ ਗਏ ਤੇ ਉਸ ਨੂੰ ਨਵਾਂਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਲੈ ਆਏ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਨੀਤ ਕੌਰ ਨੂੰ ਦੱਸਿਆ ਹੰਕਾਰੀ, ਕਿਹਾ-‘ਜੋ ਬੀਜੋਗੇ, ਉਹੀ ਕੱਟੋਗੇ’
ਹਾਦਸੇ ਦੀ ਸੂਚਨਾ ਦੇ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਤੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾ ਦਿੱਤਾ। ਪੁਲਿਸ ਨੇ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਵਾਹਨ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: