ਹੁਸ਼ਿਆਰਪੁਰ ‘ਚ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਪਰਤ ਰਹੇ ਸ਼ਰਧਾਲੂ ਨਾਲ ਵੱਡਾ ਹਾਦਸਾ ਵਾਪਰ ਗਿਆ। ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਨੂੰ ਇੱਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਹਾਦਸਾ ਸਬ-ਡਵੀਜ਼ਨ ਦਸੂਹਾ ਦੇ ਪਿੰਡ ਰੰਧਾਵਾ ਵਿੱਚ ਵਾਪਰਿਆ। ਟਰੈਕਟਰ-ਟਰਾਲੀ ਵਿੱਚ 11 ਦੇ ਕਰੀਬ ਸ਼ਰਧਾਲੂ ਸਵਾਰ ਸਨ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਉਰਫ ਨਵੀ ਵਾਸੀ ਪਿੰਡ ਸਾਗਰਾ ਵਜੋਂ ਹੋਈ ਹੈ। ਜਦਕਿ ਜ਼ਖ਼ਮੀਆਂ ਵਿੱਚ ਸਾਜਨ ਪਹਿਲਵਾਨ ਵਾਸੀ ਮੀਰਪੁਰ, ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ, ਰਿਪੂ ਦਮਨ ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚ ਰਿਪੂਦਮਨ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਮੁਕੇਰੀਆਂ ਦੇ ਨਿੱਜੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।
ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਨਵਦੀਪ ਦੇ ਪਿਤਾ ਦੀ ਸ਼ਿਕਾਇਤ ‘ਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜ਼ਖਮੀ ਸਾਜਨ ਪਹਿਲਵਾਨ ਨੇ ਦੱਸਿਆ ਕਿ ਉਹ ਸਾਰੇ 13 ਅਪ੍ਰੈਲ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਸਾਖੀ ਵਾਲੇ ਦਿਨ ਸਵੇਰੇ ਪਿੰਡ ਤੋਂ ਚਲੇ ਗਏ ਸਨ। ਸ਼ੁੱਕਰਵਾਰ ਨੂੰ ਮੱਥਾ ਟੇਕਣ ਤੋਂ ਬਾਅਦ ਅਸੀਂ ਰਾਤ ਨੂੰ ਰਵਾਨਾ ਹੋਏ। ਸ਼ਨੀਵਾਰ ਤੜਕੇ 2 ਵਜੇ ਜਿਵੇਂ ਹੀ ਉਹ ਪਿੰਡ ਰੰਧਾਵਾ ਦੇ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੰਬਰ ਡੀ.ਐੱਲ.-01ਐੱਮ.ਏ.-9706 ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਗੋਲੀਬਾਰੀ ਨਾਲ ਗੂੰਜੀ ਸੂਡਾਨ ਦੀ ਰਾਜਧਾਨੀ, ਭਾਰਤੀਆਂ ਨੂੰ ਘਰਾਂ ‘ਚ ਰਹਿਣ ਦੀ ਸਲਾਹ
ਟੱਕਰ ਕਾਰਨ ਟਰੈਕਟਰ ਟਰਾਲੀ ਸੜਕ ਕੰਢੇ ਲੱਗੇ ਦਰੱਖਤਾਂ ਵਿੱਚ ਜਾ ਵੜੀ। ਟੱਕਰ ਤੋਂ ਬਾਅਦ ਨਵਦੀਪ ਸਿੰਘ ਉਰਫ਼ ਨਵੀ ਟਰਾਲੀ ਨਾਲ ਟਕਰਾਇਆ ਅਤੇ ਬਾਹਰ ਡਿੱਗ ਗਿਆ। ਉਸਦਾ ਸਿਰ ਜੋ ਹਿੱਸਿਆ ਵਿੱਚ ਫਟ ਗਿਆ। ਜਦੋਂ ਤੱਕ ਉਹ ਕੁਝ ਸਮਝ ਸਕਦੇ, ਨਵਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ।
ਵੀਡੀਓ ਲਈ ਕਲਿੱਕ ਕਰੋ -: