ਜਲੰਧਰ ਗੜ੍ਹਾ ਰੋਡ ‘ਤੇ ਸਥਿਤ ਪਿਮਸ ਹਸਪਤਾਲ ਨੇੜੇ ਸਥਿਤ ਸ਼ਰਾਬ ਦੇ ਠੇਕੇ ਨੂੰ ਲੈ ਕੇ ਸ਼ੁੱਕਰਵਾਰ ਦੇਰ ਸ਼ਾਮ ਹੰਗਾਮਾ ਹੋ ਗਿਆ। ਹੰਗਾਮੇ ਦੀ ਸੂਚਨਾ ਮਿਲਦੇ ਹੀ ਥਾਣਾ-7 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।

pims road jalandhar news
ਇਸ ਦੌਰਾਨ ਵਿਰੋਧੀ ਧਿਰ ਨੇ ਠੇਕਾ ਸੰਚਾਲਕ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇੱਥੇ ਠੇਕੇ ਦੇ ਬਾਹਰ ਮੇਜ਼ ’ਤੇ ਬੈਠ ਕੇ ਸ਼ਰਾਬ ਪਰੋਸੀ ਜਾਂਦੀ ਹੈ। ਜਿਸ ਕਾਰਨ ਲੋਕ ਰਾਤ ਨੂੰ ਸ਼ਰਾਬ ਪੀ ਕੇ ਹੰਗਾਮਾ ਕਰਦੇ ਹਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਉਹ ਉਥੋਂ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ। ਪੁਲੀਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਕੇ ਅਗਲੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।