ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਰਾਂ ਨੂੰ ਆਪਣੀ ਡਿਊਟੀ ਨਿਭਾਉਣ ਅਤੇ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਵੋਟਰਾਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ ਹੈ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਹਿੰਦੀ, ਅੰਗਰੇਜ਼ੀ ਅਤੇ ਵੱਖ-ਵੱਖ ਖੇਤਰੀ ਭਾਸ਼ਾਵਾਂ ‘ਚ ਪੋਸਟ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ, ‘ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ ਅੱਜ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਮੈਨੂੰ ਭਰੋਸਾ ਹੈ ਕਿ ਲੋਕ ਇਨ੍ਹਾਂ ਸਾਰੀਆਂ ਸੀਟਾਂ ‘ਤੇ ਵੱਡੀ ਗਿਣਤੀ ‘ਚ ਵੋਟ ਪਾਉਣਗੇ, ਜਿਸ ‘ਚ ਨੌਜਵਾਨ ਅਤੇ ਮਹਿਲਾ ਵੋਟਰ ਪੂਰੇ ਉਤਸ਼ਾਹ ਨਾਲ ਹਿੱਸਾ ਲੈਣਗੇ। ਆਓ ਆਪਣਾ ਫਰਜ਼ ਨਿਭਾਈਏ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੀਏ! ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ, ‘ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ ਮੈਂ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵੋਟਰਾਂ ਨੂੰ ਰਿਕਾਰਡ ਗਿਣਤੀ ‘ਚ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣ ਅਤੇ ਸਰਕਾਰ ਬਣਾਉਣ ਦੀ ਅਪੀਲ ਕਰਦਾ ਹਾਂ।
लोकसभा चुनाव के चौथे चरण में आज 10 राज्यों और केंद्र शासित प्रदेशों की 96 सीटों पर मतदान हो रहे हैं। मुझे विश्वास है कि इन सभी सीटों पर लोग भारी संख्या में मतदान करेंगे, जिसमें युवा और महिला वोटर बढ़-चढ़कर हिस्सा लेंगे। आइए, अपने कर्तव्य को निभाएं और लोकतंत्र को मजबूत करें!
— Narendra Modi (@narendramodi) May 13, 2024
लोकसभा चुनाव के चौथे चरण में आज उत्तर प्रदेश, बिहार, झारखंड, मध्य प्रदेश और जम्मू-कश्मीर के मतदाताओं से अपील करता हूँ कि आज एक ऐसी सरकार बनाने के लिए रिकॉर्ड संख्या में मतदान केंद्रों तक पहुँचें, जिसका विरासतों का सम्मान ध्येय हो, गरीब कल्याण जिसकी सर्वोच्च प्राथमिकता हो,…
— Amit Shah (Modi Ka Parivar) (@AmitShah) May 13, 2024
ਤੁਹਾਨੂੰ ਦੱਸ ਦੇਈਏ ਕਿ ਅੱਜ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੀਆਂ ਸਾਰੀਆਂ 175 ਅਤੇ ਓਡੀਸ਼ਾ ਵਿਧਾਨ ਸਭਾ ਦੀਆਂ 28 ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਲਈ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .