ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ ਲਗਭਗ 9.51 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਤਬੀਅਤ ਖਰਾਬ ਹੋਣ ਕਾਰਨ ਡਾ. ਮਨਮੋਹਨ ਸਿੰਘ ਨੂੰ ਬੀਤੀ ਰਾਤ ਲਗਭਗ 8 ਵਜੇ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਰਾਤ 9.51 ਵਜੇ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਕਿਹਾ ਜਾ ਰਿਹਾ ਹੈ ਕਿ ਡਾ. ਮਨਮੋਹਨ ਸਿੰਘ ਬੀਤੇ ਕਾਫੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।
ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਹੋਰ ਵੀ ਕਈ ਰਾਜਨੀਤਕ ਤੇ ਸਿਆਸੀ ਲੀਡਰਾਂ ਵੱਲੋਂ ਉਨ੍ਹਾਂ ਦੇ ਦੇਹਾਂਤ ਉਤੇ ਸੋਗ ਪ੍ਰਗਟਾਇਆ ਜਾ ਰਿਹਾ ਹੈ।
https://x.com/narendramodi/status/1872328464658808947
ਟਵੀਟ ਕਰਦਿਆਂ PM ਮੋਦੀ ਨੇ ਕਿਹਾ ਕਿ ਭਾਰਤ ਦੇ ਆਪਣੇ ਸਭ ਤੋਂ ਉੱਘੇ ਨੇਤਾਵਾਂ ਵਿੱਚੋਂ ਇੱਕ ਡਾ: ਮਨਮੋਹਨ ਸਿੰਘ ਜੀ ਦੀ ਮੌਤ ‘ਤੇ ਸੋਗ ਪ੍ਰਗਟ ਕਰਦਾ ਹੈ। ਉਹ ਇੱਕ ਸਤਿਕਾਰਤ ਅਰਥਸ਼ਾਸਤਰੀ ਸਨ। ਉਨ੍ਹਾਂ ਨੇ ਕਈ ਸਰਕਾਰੀ ਅਹੁਦਿਆਂ ‘ਤੇ ਵੀ ਕੰਮ ਕੀਤਾ, ਜਿਸ ਵਿੱਚ ਵਿੱਤ ਮੰਤਰੀ ਵੀ ਸ਼ਾਮਲ ਹਨ। ਆਰਥਿਕ ਨੀਤੀ ‘ਤੇ ਉਨ੍ਹਾਂ ਵੱਲੋਂ ਇੱਕ ਮਜ਼ਬੂਤ ਛਾਪ ਛੱਡੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ ਹਨ।
ਇਹ ਵੀ ਪੜ੍ਹੋ : ਮਸ਼ਹੂਰ RJ ਸਿਮਰਨ ਨੇ ਚੁੱਕਿਆ ਵੱਡਾ ਕਦਮ, ਫੈਨਸ ਹੈਰਾਨ, ਸੋਸ਼ਲ ਮੀਡੀਆ ‘ਤੇ ਆਖਰੀ ਪੋਸਟ ਵਾਇਰਲ
ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਹ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਨਰਿੰਦਰ ਮੋਦੀ ਤੋਂ ਬਾਅਦ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ।
ਵੀਡੀਓ ਲਈ ਕਲਿੱਕ ਕਰੋ -:
